ਚੰਗੀ ਵਿੱਦਿਆ ਸਾਰੀ ਜ਼ਿੰਦਗੀ ਤੁਹਾਡਾ ਸਾਥ ਦਿੰਦੀ ਹੈ-ਪਰਮਜੀਤ ਸੱਚਦੇਵਾ ਸਰਕਾਰੀ ਸਕੂਲ ਅੱਤੋਵਾਲ ਦੇ 25 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ ਦੀ ਰਾਸ਼ੀ

ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ)  ( ਤਰਸੇਮ ਦੀਵਾਨਾ )  ਸਰਕਾਰੀ ਸਕੂਲ ਵਿੱਦਿਆ ਦਾ ਚਾਨਣ ਵੰਡਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਤੇ ਇਹੀ ਕਾਰਨ ਹੈ ਕਿ ਸਕੂਲਾਂ ਵਿੱਚ ਦਾਖਿਲਾ ਵੱਧ ਰਿਹਾ ਹੈ, ਇਹ ਪ੍ਰਗਟਾਵਾ ਸਮਾਜਸੇਵੀ ਤੇ ਕਾਰੋਬਾਰੀ ਪਰਮਜੀਤ ਸਿੰਘ ਸੱਚਦੇਵਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਤੋਵਾਲ ਵਿਖੇ ਸਕੂਲ ਦੇ ਹੋਣਹਾਰ 25 ਵਿਦਿਆਰਥੀਆਂ ਨੂੰ ਆਪਣੇ ਪਿਤਾ ਦੀ ਯਾਦ ਵਿੱਚ ਸ਼ੁਰੂ ਕੀਤੀ ਗਈ ਜਗਜੀਤ ਸਿੰਘ ਸੱਚਦੇਵਾ ਮੈਮੋਰੀਅਲ ਸਕਾਲਰਸ਼ਿਪ ਮੁਹਿੰਮ ਦੌਰਾਨ ਸਕਾਲਰਸ਼ਿਪ ਦੀ ਰਾਸ਼ੀ ਵੰਡਣ ਸਮੇਂ ਕੀਤਾ ਗਿਆ, ਇਸ ਮੌਕੇ ਸਕੂਲ ਦੇ 6ਵੀਂ ਕਲਾਸ ਤੋਂ ਲੈ ਕੇ 12ਵੀਂ ਕਲਾਸ ਤੱਕ ਦੇ 25 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ 46 ਹਜਾਰ 500 ਰੁਪਏ ਦੀ ਰਾਸ਼ੀ ਵੰਡੀ ਗਈ ਤੇ ਨਾਲ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਮੈਡਲ ਵੀ ਦਿੱਤੇ ਗਏ। ਜਿਕਰਯੋਗ ਹੈ ਕਿ ਪਰਮਜੀਤ ਸਿੰਘ ਸੱਚਦੇਵਾ ਪਿਛਲੇ ਲੰਬੇ ਸਮੇਂ ਤੋਂ ਆਪਣੇ ਪਿਤਾ ਦੀ ਯਾਦ ਵਿੱਚ ਹਰ ਸਾਲ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਰਾਸ਼ੀ ਵੰਡਦੇ ਆ ਰਹੇ ਹਨ ਤਾਂ ਜੋ ਹੋਣਹਾਰ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਅੱਗੇ ਵੱਧ ਸਕਣ। ਇਸ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪਰਮਜੀਤ ਸੱਚਦੇਵਾ ਨੇ ਕਿਹਾ ਕਿ ਵਿੱਦਿਆ ਦੇ ਚਾਨਣ ਨਾਲ ਤੁਸੀਂ ਆਪਣੀ ਜ਼ਿੰਦਗੀ ਦੀਆਂ ਮੰਜਿਲਾਂ ਨੂੰ ਸਰ ਕਰ ਸਕਦੇ ਹੋ, ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨਾਲ ਵਿੱਦਿਆ ਦਾ ਸਾਥ ਹੁੰਦਾ ਹੈ ਸਫਲਤਾ ਉਸਦੇ ਪੈਰ ਚੁੰਮਦੀ ਹੈ। ਪਰਮਜੀਤ ਸੱਚਦੇਵਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਕੀਤੀ ਗਈ ਮੇਹਨਤ ਸਾਰੀ ਜਿੰਦਗੀ ਫਲ ਦਿੰਦੀ ਹੈ। ਇਸ ਮੌਕੇ ਸਕੂਲ ਪਿ੍ਰੰਸੀਪਲ ਗੁਰਪ੍ਰੀਤ ਸਿੰਘ ਤੇ ਸਟਾਫ ਮੈਂਬਰ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਜਪਾ ਨੂੰ ਲੱਗਾ ਝਟਕਾ ਐੱਮ ਸੀ ਵਿੱਕੀ ਸੂਦ ਸਾਥੀਆ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਿਲ
Next articleਬਾਬਾ ਸਾਹਿਬ ਡਾਕਟਰ ਭੀਮਰਾਉ ਅੰਬੇਡਕਰ ਜੀ ਨੇ ਐਸਸੀ ਸਮਾਜ ਨੂੰ ਮਾਣ ਸਨਮਾਨ ਅਤੇ ਬਰਾਬਰਤਾ ਦੇ ਹੱਕ ਦਿਵਾਉਂਣ ਲਈ ਆਪਣਾ ਪੂਰਾ ਜੀਵਨ ਨਿਛਾਵਰ ਕਰ ਦਿੱਤਾ ਸੀ : ਬੇਗਮਪੁਰਾ ਟਾਇਗਰ ਫੋਰਸ