ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸੰਦੀਪ ਚੌਧਰੀ (ਹਨੀ ਟੌਂਸਾ) ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਅਤੇ ਹਲਕੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਜ਼ਿਕਰਯੋਗ ਹੈ ਕਿ ਸੰਦੀਪ ਚੌਧਰੀ ਹਨੀ ਟੌਂਸਾ ਇੱਕ ਨਾਮਵਰ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਜੁੜਿਆ ਹੋਇਆ ਹੈ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਨਿਰੰਤਰ ਯੋਗਦਾਨ ਪਾਉਂਦਾ ਆ ਰਿਹਾ ਹੈ। ਆਪਣੇ ਪਰਿਵਾਰਕ ਪਿਛੋਕੜ ਅਤੇ ਸਿਆਸੀ ਵਿਰਾਸਤ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੇਵਾ ਦੀ ਇਹ ਗੁੜ੍ਹਤੀ ਆਪਣੇ ਨਾਨਾ ਚੌਧਰੀ ਤੁਲਸੀ ਰਾਮ ਚੌਹਾਨ ਅਤੇ ਮਾਮਾ ਚੌਧਰੀ ਨੰਦ ਲਾਲ (ਸਾਬਕਾ ਸੰਸਦੀ ਸਕੱਤਰ, ਪੰਜਾਬ ਸਰਕਾਰ) ਤੋਂ ਮਿਲੀ ਹੈ, ਜਿਨ੍ਹਾਂ ਨੇ ਇਲਾਕੇ ਦੀ ਸੇਵਾ ਵਿੱਚ ਲੰਮਾ ਸਮਾਂ ਲਗਾਇਆ ਹੈ। ਹਲਕਾ ਬਲਾਚੌਰ ਦੀ ਸੰਗਤ ਅਤੇ ਸਥਾਨਕ ਲੋਕਾਂ ਵਿੱਚ ਸੰਦੀਪ ਚੌਧਰੀ ਹਨੀ ਟੌਂਸਾ ਨੂੰ ਇੱਕ ਨੇਕ ਦਿਲ, ਸ਼ਰੀਫ਼ ਸੁਭਾਅ ਅਤੇ ਪੜ੍ਹੇ-ਲਿਖੇ ਸੂਝਵਾਨ ਆਗੂ ਵਜੋਂ ਦੇਖਿਆ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਹਰ ਇੱਕ ਦੇ ਦੁੱਖ-ਸੁੱਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸ਼ਾਮਲ ਹੁੰਦੇ ਹਨ। ਆਪਣੇ ਬਿਆਨ ਵਿੱਚ ਹਲਕਾ ਇੰਚਾਰਜ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਹਲਕਾ ਬਲਾਚੌਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣਾ ਹੀ ਉਨ੍ਹਾਂ ਦਾ ਮੁੱਖ ਮਨੋਰਥ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਹਰ ਨਾਗਰਿਕ ਦੀ ਆਵਾਜ਼ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





