HOME ਬੱਬੀ ਬਾਦਲ ਵੱਲੋਂ ਖੈਰ ਪੁਰ ਕਲੱਬ ਵੱਲੋਂ ਕਰਵਾਏ ਖੂਨਦਾਨ ਕੈਂਪ ਦਾ ਪੋਸਟਰ...

ਬੱਬੀ ਬਾਦਲ ਵੱਲੋਂ ਖੈਰ ਪੁਰ ਕਲੱਬ ਵੱਲੋਂ ਕਰਵਾਏ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼

3
ਮੋਰਿੰਡਾ  (ਸਮਾਜ ਵੀਕਲੀ)  (ਸੁਖਵਿੰਦਰ ਸਿੰਘ ਹੈਪੀ)– ਸਾਹਿਬ ਏ ਕਮਾਲ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਖੈਰਪੁਰ ਵੱਲੋਂ ਲਗਾਏ ਜਾ ਰਹੇ ਪਹਿਲੇ ਖੂਨਦਾਨ ਕੈਂਪ ਦਾ ਪੋਸਟਰ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਉਨ੍ਹਾਂ ਇਲਾਕੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਖੈਰਪੁਰ ਵਿਖੇ ਪੱਤਰਕਾਰ ਹਰਜਿੰਦਰ ਸਿੰਘ ਛਿੱਬਰ ਅਤੇ ਪੱਤਰਕਾਰ ਬਿੱਲਾ ਅਕਾਲਗੜ੍ਹੀਆ ਦੀ ਸਰਪ੍ਰਸਤੀ ਹੇਠ ਯੁਵਕ ਸੇਵਾਵਾਂ ਕਲੱਬ ਖੈਰਪੁਰ ਦੇ ਪ੍ਰਧਾਨ ਬਿਕਰਮਜੀਤ ਸਿੰਘ ਵਿੱਕੀ ਖੈਰਪੁਰ ਦੀ ਅਗਵਾਈ ਵਿੱਚ ਪੰਜ ਜਨਵਰੀ ਨੂੰ ਲਗਾਏ ਜਾ ਰਹੇ ਹੈ। ਇਸ ਪਹਿਲੇ ਖੂਨਦਾਨ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਖੂਨਦਾਨ ਕੀਤਾ ਜਾਵੇ ਤਾਂ ਜੋ ਲੋੜਵੰਦ ਮਰੀਜਾਂ ਦੀ ਮੱਦਦ ਹੋ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਾਬੂ ਮੰਗੂ ਰਾਮ ਮੁੱਗੋਵਾਲ ਦਾ ਜਨਮ ਦਿਨ ਮਨਾਉਂਣ ਲਈ ਚਰਨਛੋਹ ਗੰਗਾ ਵਿਖੇ ਦੇਸ਼ ਦੇ ਕੋਨੇ-ਕੋਨੇ ਤੋਂ ਉਮੜੇ ਸੰਗਤਾਂ ਦੇ ਸੈਲਾਬ ਨੇ ਤੋੜਿਆ ਪਿਛਲੇ 42 ਸਾਲ ਦਾ ਰਿਕਾਰਡ
Next articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਸੰਧੂ ਹਸਪਤਾਲ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਿਆ ਖਿਲ਼ਾਫ ਕਰਵਾਇਆ ਜਾਗਰੂਕਤਾ ਸੈਮੀਨਾਰ