ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਗੁਰਾਇਆ ਪੁਲਿਸ ਨੇ ਇੱਕ ਮਹਿਲਾ ਨੂੰ 50 ਗ੍ਰਾਮ ਹੈਰੋਇਨ ਜਦਕਿ ਦੂਸਰੀ ਮਹਿਲਾਂ ਨੂੰ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਗੁਰਾਇਆ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਚੌਂਕੀ ਇੰਚਾਰਜ ਧੁਲੇਤਾ ਏਐਸਆਈ ਸੁਭਾਸ਼ ਕੁਮਾਰ ਨੇ ਸਮੇਤ ਮਹਿਲਾ ਕਰਮਚਾਰੀ ਨਾਕਾਬੰਦੀ ਦੌਰਾਨ ਇੱਕ ਸਕੂਟਰੀ ਸਵਾਰ ਮਹਿਲਾ ਨੂੰ ਰੋਕ ਕੇ ਪੁੱਛਗਿੱਛ ਕੀਤੀ ਜਿਸਨੇ ਆਪਣਾ ਨਾਮ ਸੰਦੀਪ ਕੌਰ ਉਰਫ ਸੀਪਾ ਪਤਨੀ ਲੇਟ ਸਤਨਾਮ ਸਿੰਘ ਵਾਸੀ ਜੀਤੋ ਕਲੋਨੀ ਨੂਰਮਹਿਲ ਦੱਸਿਆ ਜਿਸਦੀ ਤਲਾਸ਼ੀ ਲੈਣ ਤੇ ਉਸ ਪਾਸੋਂ 50 ਗ੍ਰਾਮ ਹਰੋਇਨ ਬਰਾਮਦ ਕੀਤੀ ਗਈ ਹੈ ਜਿਸ ਤੋਂ ਹੋਰ ਪੁੱਛਕਿਛ ਕੀਤੀ ਜਾ ਰਹੀ ਹੈ ਇਸੇ ਤਰ੍ਹਾਂ ਏਐਸਆਈ ਬਾਵਾ ਸਿੰਘ ਨੇ ਸਮੇਤ ਮਹਿਲਾ ਕਰਮਚਾਰੀ ਊਸ਼ਾ ਪਤਨੀ ਸਤਨਾਮ ਸ਼ਾਮਾ ਵਾਸੀ ਪਿੰਡ ਗੋਹਾਵਰ ਥਾਣਾ ਗੁਰਾਇਆ ਪਾਸੋਂ 7500 ਐਮਐਲ ਸ਼ਰਾਬ ਨਜਾਇਜ ਬਰਾਮਦ ਕੀਤੀ ਹੈ, ਜਿਸ ਦੇ ਖਿਲਾਫ ਆਬਕਾਰੀ ਐਕਟ ਦਾ ਮਾਮਲਾ ਦਰਜ ਕਰਕੇ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



