*8 ਗ੍ਰਾਮ ਹੈਰੋਇਨ ਤੇ 110 ਨਸ਼ੀਲੀਆਂ ਗੋਲੀਆਂ ਬਰਾਮਦ*
ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੁਸਾਂਝ ਕਲਾਂ ਪੁਲਿਸ ਨੇ ਦੌਰਾਨੇ ਗਸ਼ਤ ਤਿੰਨ ਕਥਿਤ ਦੋਸ਼ੀਆਂ ਨੂੰ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਇੱਕ ਆਲਟੋ ਗੱਡੀ ਸਮੇਤ ਗਿ੍ਫਤਾਰ ਕਰਨ ‘ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸ. ਸਿਕੰਦਰ ਸਿੰਘ ਵਿਰਕ ਐੱਸ. ਐੱਚ. ਓ ਥਾਣਾ ਗੋਰਾਇਆ ਨੇ ਦੱਸਿਆ ਕਿ ਏ. ਐੱਸ. ਆਈ ਸੁਖਵਿੰਦਰਪਾਲ ਸਿੰਘ ਸੋਢੀ ਚੌਂਕੀ ਇੰਚਾਰਜ ਦੁਸਾਂਝ ਕਲਾਂ ਨੇ ਸਮੇਤ ਪੁਲਿਸ ਪਾਰਟੀ ਰਮਨਦੀਪ ਸਿੰਘ ਰਿੰਮੀ ਪੁੱਤਰ ਮਨਜੀਤ ਸਿੰਘ ਵਾਸੀ ਬੜਾ ਪਿੰਡ, ਸੁਖਵਿੰਦਰ ਸਿੰਘ ਉਰਫ ਸੁੱਖੀ ਪੁੱਤਰ ਮੱਖਣ ਸਿੰਘ ਵਾਸੀ ਰੁੜਕਾ ਖੁਰਦ ਤੇ ਰਾਜ ਕੁਮਾਰ ਉਰਫ ਬਿੱਟੂ ਪੁੱਤਰ ਮਹਿੰਦਰ ਪਾਲ ਵਾਸੀ ਚੱਕ ਧੋਥੜਾ ਨੂੰ ਗਿ੍ਫਤਾਰ ਕਰਕੇ ਇਨਾਂ ਪਾਸੋਂ 8 ਗ੍ਰਾਮ ਹੈਰੋਇਨ, 110 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਤੇ ਆਲਟੋ ਗੱਡੀ ਰੰਗ ਸਫੈਦ ਨੰਬਰ ਪੀ. ਬੀ-91 ਪੀ-4702 ਬਰਾਮਦ ਕੀਤੀ | ਕਥਿਤ ਦੋਸ਼ੀਆਂ ਦੇ ਖਿਲਾਫ਼ ਥਾਣਾ ਗੋਰਾਇਆ ਵਿਖੇ ਐੱਨ. ਡੀ. ਪੀ ਐੱਸ ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਜੇਲ ਭੇਜ ਦਿੱਤਾ ਗਿਆ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



