HOME ਗੋਰਾਇਆ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ  47 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ...

ਗੋਰਾਇਆ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ  47 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗਿ੍ਫਤਾਰ

2

ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਗੋਰਾਇਆ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 47 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ‘ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ ਫਿਲੌਰ ਸ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਇੰਸਪੈਕਟਰ ਸਿਕੰਦਰ ਸਿੰਘ ਵਿਰਕ ਐੱਸ. ਐੱਚ. ਓ ਥਾਣਾ ਗੋਰਾਇਆ ਦੀ ਪੁਲਿਸ ਟੀਮ ਏ. ਐੱਸ. ਆਈ ਸੁਰਿੰਦਰ ਮੌਹਣ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਪਿੰਡ ਬੁੰਡਾਲਾ ਰੋਡ ਕਾਹਨਾ ਢੇਸੀਆਂ ਤੋਂ ਇੱਕ ਕਥਿਤ ਦੋਸ਼ੀ ਨਿਤਿਸ਼ ਪੁੱਤਰ ਅਸ਼ਵਨੀ ਕੁਮਾਰ ਵਾਸੀ ਸੰਗ ਢੇਸੀਆਂ ਨੂੰ  47 ਨਸ਼ੀਲੀ ਗੋਲੀਆਂ ਸਮੋਤ ਕਾਬੂ ਕਰਨ ‘ਚ ਸਫਲਤਾ ਪ੍ਰਾਪਤ ਕੀਤੀ ਹੈ | ਕਥਿਤ ਦੋਸ਼ੀ ਦੇ ਖਿਲਾਫ਼ ਥਾਣਾ ਗੋਰਾਇਆ ਵਿਖੇ ਐੱਨ. ਡੀ. ਪੀ ਐੱਸ ਐਕਟ ਦੀ ਧਾਰਾ 22-61-85 ਦੇ ਤਹਿਤ ਮੁਕੱਦਮਾ ਨੰਬਰ 122 ਦਰਜ ਕਰਕੇ ਮਾਣਯੋਗ ਅਦਾਲਤ ਫਿਲੌਰ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ | ਡੀ. ਐੱਸ. ਪੀ ਬੱਲ ਨੇ ਅੱਗੇ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਪੁਛਗਿੱਛ ਕੀਤੀ ਜਾਵੇਗੀ ਕਿ ਉਹ ਨਸ਼ੀਲੀਆਂ ਗੋਲੀਆਂ ਕਿਸ ਪਾਸੋਂ ਲੈ ਕੇ ਆਉਂਦੇ ਸੀ ਤੇ ਅੱਗੇ ਕਿਸ ਨੂੰ  ਵੇਚਦੇ ਸੀ | ਉਨਾਂ ਦੇ ਹੋਰ ਨਸ਼ਾ ਤਸਕਰਾਂ ਨਾਲ ਲਿੰਕ ਹੋਣ ਦੀ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੁੱਖ ਮੰਤਰੀ ਵਲੋਂ 15 ਦਿਨਾਂ ਦਾ ਸਮਾਂ ਦੇ ਕੇ ਮੀਟਿੰਗ ਨਹੀਂ ਕੀਤੀ
Next articleਤਰਕਸ਼ੀਲਾਂ ਵੱਲੋਂ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ