ਕਿੰਜ ਨਸ਼ਾ ਮੁਕਤ ਹੋਵੇ ਪੰਜਾਬ’ ’ਤੇ ਗੋਸ਼ਟੀ ਸਮਾਗਮ 24 ਸਤੰਬਰ ਨੂੰ

ਸੰਗਰੂਰ,  (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 24 ਸਤੰਬਰ ਦਿਨ ਐਤਵਾਰ ਨੂੰ ਸਵੇਰੇ ਸਹੀ 10:00 ਵਜੇ ਹਰਮਨ ਹੋਟਲ ਸੰਗਰੂਰ ਵਿਖੇ ਮਹੀਨੇਵਾਰ ਸਾਹਿਤਕ ਸਮਾਗਮ ਹੋ ਰਿਹਾ ਹੈ, ਜਿਸ ਵਿੱਚ ਉੱਘੇ ਪੰਜਾਬੀ ਸਾਹਿਤਕਾਰ ਸ੍ਰੀ ਮੋਹਨ ਸ਼ਰਮਾ ਦੇ ਲੇਖ-ਸੰਗ੍ਰਹਿ ‘ਕਿੰਜ ਨਸ਼ਾ ਮੁਕਤ ਹੋਵੇ ਪੰਜਾਬ’ ’ਤੇ ਗੋਸ਼ਟੀ ਹੋਵੇਗੀ।
ਸਮਾਗਮ ਦੀ ਪ੍ਰਧਾਨਗੀ ਡਾ. ਭੀਮਇੰਦਰ ਸਿੰਘ ਨਿਰਦੇਸ਼ਕ ਵਿਸ਼ਵ ਪੰਜਾਬੀ ਸੈਂਟਰ ਪਟਿਆਲਾ ਕਰਨਗੇ ਅਤੇ ਪੁਸਤਕ ਸਬੰਧੀ ਪਰਚਾ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਮੀਤ ਪ੍ਰਧਾਨ ਸ੍ਰੀ ਮੂਲ ਚੰਦ ਸ਼ਰਮਾ ਪੜ੍ਹਨਗੇ। ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸੰਚਾਲਕ ਸ੍ਰੀ ਮਿੱਤਰ ਸੈਨ ਮੀਤ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਹਾਜ਼ਰ ਸਾਹਿਤਕਾਰ ਵਿਚਾਰ-ਚਰਚਾ ਵਿੱਚ ਹਿੱਸਾ ਲੈਣਗੇ ਅਤੇ ਇਸ ਮੌਕੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article40 sheep & goats perish in lightning strike in J&K’s Ramban
Next article350 ਤੋਂ ਵੱਧ ਮਰੀਜ਼ਾਂ ਦਾ ਕੀਤਾ ਅੱਖਾਂ ਦਾ ਮੁਫ਼ਤ ਚੈਕ ਅੱਪ ਤੇ ਸੈਂਕੜੇ ਨੌਜਵਾਨਾਂ ਨੇ ਕੀਤਾ ਖੂਨਦਾਨ