HOME ਮਜੀਠੀਆ ਦੀ ਰਿਹਾਈ ਨਾਲ ਸਰਕਾਰ ਦੀ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਰਣਨੀਤੀ ਨੂੰ...

ਮਜੀਠੀਆ ਦੀ ਰਿਹਾਈ ਨਾਲ ਸਰਕਾਰ ਦੀ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਰਣਨੀਤੀ ਨੂੰ ਝਟਕਾ: ਹਨੀ ਟੌਂਸਾ

ਹਨੀ ਟੌਂਸਾ
ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰਪਾਲ ਸਿੰਘ ਨਗਰ ) ਸੀਨੀਅਰ ਅਕਾਲੀ ਆਗੂ  ਅਤੇ ਜਿਲ੍ਹਾਂ ਪ੍ਰਧਾਨ ਯੂਥ ਅਕਾਲੀ ਬਾਦਲ ਹਨੀ ਟੌਂਸਾ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ  ਸਰਦਾਰ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਰਿਹਾਈ ਨਾਲ ਮੌਜੂਦਾ ਪੰਜਾਬ ਸਰਕਾਰ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਰੋਧੀ ਰਣਨੀਤੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੇ ਸਰਕਾਰ ਵਲੋਂ ਅਕਾਲੀ ਆਗੂਆਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਨੀ ਟੌਂਸਾ ਨੇ ਕਿਹਾ ਕਿ ਮਜੀਠੀਆ ਦੀ ਰਿਹਾਈ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਵੀਂ ਤਾਕਤ ਮਿਲੇਗੀ ਅਤੇ ਇਸਦੇ ਨਾਲ ਹੀ ਪਾਰਟੀ ਵਰਕਰਾਂ ਦਾ ਮਨੋਬਲ ਕਾਫ਼ੀ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਜੀਠੀਆ ਦੀ ਰਿਹਾਈ ਦਾ ਸਿੱਧਾ ਅਸਰ ਨੌਜਵਾਨ ਵਰਗ ‘ਤੇ ਵੀ ਪਵੇਗਾ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਅਕਾਲੀ ਦਲ ਨਾਲ ਜੁੜਨਗੇ।ਉਨ੍ਹਾਂ ਕਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਕੇਸ ਵਿੱਚ ਸੁਪਰੀਮ ਕੋਰਟ ਦਾ ਇਹ ਫ਼ੈਸਲਾ ਸਪਸ਼ਟ ਕਰਦਾ ਹੈ ਕਿ ਰਾਜਨੀਤਿਕ ਬਦਲਾਖੋਰੀ ਦੇ ਆਧਾਰ ‘ਤੇ ਕੀਤੀਆਂ ਕਾਰਵਾਈਆਂ ਲੰਮਾ ਸਮਾਂ ਟਿਕ ਨਹੀਂ ਸਕਦੀਆਂ। ਹਨੀ ਟੌਂਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੱਚ ਅਤੇ ਝੂਠ ਵਿੱਚ ਫਰਕ ਜਾਣਦੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਸਦਾ ਜਵਾਬ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਿਆਸੀ ਮੰਚ ‘ਤੇ ਵੀ ਦਿੱਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਿੱਖਿਆ ਬਲਾਕ ਕਪੂਰਥਲਾ -2 ਦੇ ਪ੍ਰਾਇਮਰੀ ਅਧਿਆਪਕਾਂ ਦਾ ਪਹਿਲੇ ਫੇਜ਼ ਦਾ ਦੋ ਰੋਜ਼ਾ ਸੈਮੀਨਾਰ ਸਮਾਪਤ
Next article ਪਿੰਡ ਛੋਕਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ  9 ਫਰਵਰੀ