ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਦੀ ਅਗਵਾਈ ਵਿੱਚ ਗੁਰਪ੍ਰੀਤ ਸਿੰਘ, ਜਤਿੰਦਰ ਕੌਰ, ਓਂਕਾਰ ਸਿੰਘ ਖਾਲਸਾ, ਪ੍ਰਿੰਸੀਪਲ ਪ੍ਰਵੀਨ ਕੁਮਾਰ ਅਤੇ ਬਲਜੀਤ ਸਿੰਘ ਪਨੇਸਰ ਵੱਲੋਂ ਹੁਸ਼ਿਆਰਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਲੀਤਾ ਅਰੋੜਾ ਵਲੋਂ ਆਹੁਦਾ ਸੰਭਾਲਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਵੱਡਮੁੱਲੇ ਯੋਗਦਾਨ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵੱਲੋਂ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰੱਸਟ ਵੱਲੋ ਗਰੀਬੀ ਰੇਖਾ ਤੋਂ ਹੇਠਾਂ ਤਰਸਯੋਗ ਹਾਲਤ ਵਿੱਚ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਵਿਦਿਆ ਪ੍ਰਾਪਤ ਕਰਵਾਉਣ ਅਤੇ ਇਨ੍ਹਾਂ ਲੋਕਾਂ ਦੇ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਾਂਝੇ ਉਪਰਾਲੇਆਂ ਨਾਲ ਵਿਦਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਪੈਦਾ ਕੀਤੀ ਜਾ ਸਕਦੀ ਹੈ। ਇਸ ਮੌਕੇ ਤੇ ਲਲੀਤਾ ਅਰੋੜਾ ਵੱਲੋਂ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰੱਸਟ ਦੇ ਚੇਅਰਮੈਨ ਸਰਦਾਰ ਰਣਜੀਤ ਸਿੰਘ ਅਤੇ ਟਰੱਸਟ ਦੇ ਸਮੂਹ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਿਖਿਆ ਵਿਭਾਗ ਵੱਲੋਂ ਟਰੱਸਟ ਦੇ ਇਨ੍ਹਾਂ ਉਪਰਾਲਿਆਂ ਦੀ ਸਫਲਤਾ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly