ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ ਕਰਵਾਏ ਟਰਾਇਲ

ਜਲੰਧਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਜਲੰਧਰ ਜ਼ਿਲ੍ਹੇ ਦੇ ਟਰਾਇਲ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਸਫ਼ਲਤਾ ਨਾਲ ਸੰਪੰਨ ਹੋਏ, ਜਿਨ੍ਹਾਂ ਵਿੱਚ ਜ਼ਿਲ੍ਹਾ ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਦੇ ਲੜਕੇ ਲੜਕੀਆਂ  (12 ਤੋਂ 14 ਸਾਲ) ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਇਸ ਪ੍ਰੋਗਰਾਮ ਦੀ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖਾਸਕਰ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅੱਗਰਵਾਲ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਸ. ਕਾਹਲੋਂ ਨੇ ਦੱਸਿਆ ਕਿ ਸ. ਓਂਕਾਰ ਸਿੰਘ, ਸਕੱਤਰ ਜਨਰਲ, ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਅਤੇ ਸ. ਮਨਿੰਦਰਪਾਲ ਸਿੰਘ ਸਕੱਤਰ ਜਨਰਲ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ ‘ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ ਜਾਵੇਗਾ। ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੇ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ। ਇਹਨਾਂ ਟਰਾਇਲਾਂ ਵਿੱਚ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕਿਸਾਨਾਂ ਮਜ਼ਦੂਰਾਂ ਤੇ ਅੱਤਿਆਚਾਰ ਕਰਨ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨ ਦੇਣ ਦੇ ਵਿਰੋਧ ਵਿੱਚ ਜਥੇਬੰਦੀਆ ਵੱਲੋਂ 1 ਅਗਸਤ ਨੂੰ ਕੀਤੀਆਂ ਜਾਣਗੀਆਂ ਮੋਟਰਸਾਈਕਲ
Next articleਸਿੱਖ ਮਿਸ਼ਨਰੀ ਕਾਲਜ ਵੱਲੋਂ ਧਾਰਮਿਕ ਮੁਕਾਬਲੇ ਕਰਵਾਏ ਗਏ