ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਸਰਕਾਰੀ ਬਿਲਡਿੰਗਾਂ ਉੱਤੇ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ਅਤੇ ਨਿੱਜੀ ਬਿਲਡਿੰਗਾਂ, ਨੈਸ਼ਨਲ ਹਾਈਵੇਅ, ਲਿੰਕ ਸੜਕਾਂ ਅਤੇ ਦਰਖੱਤਾਂ ‘ਤੇ ਬਿਨ੍ਹਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਮਨਜ਼ੂਰੀ ਤੋਂ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ‘ਤੇ ਪਾਬੰਦੀ ਲਾਈ ਹੈ। ਹੁਕਮਾਂ ਅਨੁਸਾਰ ਇਹ ਇਸ਼ਤਿਹਾਰ ਅਤੇ ਹੋਰਡਿੰਗ ਸੜਕ ਉੱਤੇ ਜਾਣ ਵਾਲੇ ਲੋਕਾਂ ਦਾ ਧਿਆਨ ਭਟਕਾਉਣ ਦਾ ਕਾਰਨ ਬਣਦੇ ਹਨ ਅਤੇ ਹਾਦਸਿਆਂ ਦਾ ਖਦਸਾ ਰਹਿੰਦਾ ਹੈ। ਜਿਸ ਕਰਕੇ ਇਹ ਹੁਕਮ ਜਾਰੀ ਕੀਤਾ ਗਿਆ ਹੈ ਜੋ 2 ਮਈ 2026 ਤੱਕ ਲਾਗੂ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



