ਹੁਸ਼ਿਆਰਪੁਰ (ਸਮਾਜ ਵੀਕਲੀ)(ਸਤਨਾਮ ਸਿੰਘ ਸਹੂੰਗੜਾ)
ਨਸ਼ਿਆ ਦੇ ਵਿਰੁਧ ਜਾਗਰੂਕਤਾ ਫੈਲਾਉਣ ਦੇ ਲਈ ਸਰਕਾਰੀ ਕਾਲਜ ਦੇ ਰੈੱਡ ਰਿਬਨ ਕਲੱਬ, ਐਨ.ਐਸ.ਐਸ. ਅਤੇ ਬੱਡੀ ਪ੍ਰੋਗਰਾਮ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਕਾਲਜ ਦੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਇਹਨਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਦੇ ਹੋਏ ਇਹਨਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਇਸ ਵਾਰ ਵੀ ਉਹਨਾਂ ਨੇ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਜੀ ਦੀ ਅਗਵਾਈ ਵਿੱਚ ‘‘ਨਸ਼ੀਲੀ ਦਵਾਈਆਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਦੇ ਵਿਰੁੱਧ ਅੰਤਰਰਾਸ਼ਟਰੀ ਦਿਵਸ” ਮਨਾਉਂਦੇ ਹੋਏ ਵਿਦਿਆਰਥੀਆਂ ਨੂੰ ਆਨ-ਲਾਈਨ ਇਸ ਦਿਵਸ ਨੂੰ ਮਨਾਉਣ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਦੀ ਤਸਕਰੀ ਕਰਦੇ ਹਨ ਅਤੇ ਇਨਾਂ ਨਾਲ ਲੋਕਾਂ ਦੀ ਜ਼ਿੰਦਗੀ ਬਰਬਾਦ ਕਰਦੇ ਹਨ, ਉਨ੍ਹਾਂ ਦੇ ਵਿਰੁੱਧ ਸਖਤ ਕਾਨੂੰਨ ਬਣਾਉਣੇ ਚਾਹੀਦੇ ਹਨ ਅਤੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਇਸ ਤਰ੍ਹਾਂ ਦਾ ਗੈਰ ਕਾਨੂੰਨੀ ਕੰਮ ਕਦੇ ਵੀ ਨਾ ਕਰਨ। ਉਨ੍ਹਾਂ ਨੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਡਾਕਟਰ ਵੱਲੋਂ ਲਿਖੀ ਹੋਈ ਦਵਾਈ ਦਾ ਉਚਿਤ ਮਾਤਰਾ ਵਿੱਚ ਹੀ ਇਸਤੇਮਾਲ ਕਰਨਾ ਚਾਹੀਦਾ ਹੈ ਤਾਕਿ ਸਾਡੀ ਸਿਹਤ ਤੇ ਇਸਦਾ ਕੋਈ ਮਾੜਾ ਅਸਰ ਨਾ ਹੋਵੇ। ਪ੍ਰੋ.ਵਿਜੇ ਕੁਮਾਰ ਨੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਕਾਰਣਾਂ ਅਤੇ ਪ੍ਰਭਾਵਾਂ ਅਤੇ ਬਚਾਵ ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਨਸ਼ੇ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ। ਨਸ਼ਾ ਕਰਨ ਵਾਲਾ ਮਰਨ ਤੋਂ ਹੀ ਪਹਿਲਾ ਮੌਤ ਦੇ ਮੂੰਹ ਵਿੱਚ ਚਲਾ ਜਾਂਦਾ ਹੈ। ਸਮਾਜ ਉਸ ਨੂੰ ਸਵੀਕਾਰ ਨਹੀਂ ਕਰਦਾ। ਉਹ ਖੁਦ ਵੀ ਅਤੇ ਆਪਣਿਆ ਨੂੰ ਵੀ ਜ਼ਿੰਦਾ ਲਾਸ਼ ਬਣਾ ਦਿੰਦਾ ਹੈ। ਇਸ ਲਈ ਸਾਨੂੰ ਖੁਦ ਵੀ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਦੂਜਿਆਂ ਨੂੰ ਵੀ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਰਹਿਣਾ ਚਾਹੀਦਾ ਹੈ ਤਾਂਕਿ ਸਮਾਜ ਨੂੰ ਨਸ਼ਿਆ ਦੀ ਲਾਹਨਤ ਤੋਂ ਛੁਟਕਾਰਾ ਦਿਲਾਇਆ ਜਾ ਸਕੇ।ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਕੇ, ਪੋਸਟਰ ਬਣਾ ਕੇ ਵੀ ਵਿਸ਼ੇ ਅਨੁਸਾਰ ਜਾਗਰੂਕਤਾ ਫੈਲਾਈ। ਵਿਦਿਆਰਥਣ ਖੁਸ਼ਬੂ ਅਤੇ ਵਿਦਿਆਰਥੀ ਸਾਹਿਲ ਅਤੇ ਅਰਸ਼ ਨੇ ਲੋਕਾਂ ਨਾਲ ਸੰਪਰਕ ਕਰਕੇ ਵਿਸ਼ੇਸ਼ ਤੌਰ ਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly