ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਨਵਾਬ ਜੱਸਾ ਸਿੰਘ ਆਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵੱਲੋਂ ਪ੍ਰਿੰਸੀਪਲ ਸਕਿੰਦਰ ਕੌਰ ਦੀ ਰਹਿਨੁਮਾਈ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਜਸਮੀਤ ਸੇਠੀ ਦੀ ਯੋਗ ਅਗਵਾਈ ਹੇਠ ਇਤਿਹਾਸ ਵਿਭਾਗ ਅਤੇ 350 ਸਾਲਾ ਸ਼ਹੀਦੀ ਸ਼ਤਾਬਦੀ ਕਮੇਟੀ ਦੇ ਯਤਨਾ ਸਦਕਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਹਿੰਦੂ ਕੰਨਿਆ ਕਾਲਜ ਕਪੂਰਥਲਾ ਤੋਂ ਪ੍ਰੋਫੈਸਰ ਸੀਮਾ ਰਾਣੀ ਸਹਾਇਕ ਪ੍ਰੋਫੈਸਰ ਇਤਿਹਾਸ ਵਿਭਾਗ ਨੇ ਸ਼ਿਰਕਤ ਕੀਤੀ ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਰਚਿਤ ਸ਼ਬਦ ਦੇ ਗਾਇਨ ਨਾਲ ਕੀਤੀ । ਇਸ ਉਪਰੰਤ ਬੀ ਏ ਭਾਗ ਤੀਜਾ ਦੀ ਵਿਦਿਆਰਥਨ ਨਵਨੀਤ ਕੌਰ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਕਵਿਤਾ ਦੀ ਪੇਸ਼ਕਾਰੀ ਕੀਤੀ । ਪ੍ਰੋਫੈਸਰ ਸੀਮਾ ਰਾਣੀ ਨੇ ਲੈਕਚਰ ਦੀ ਸ਼ੁਰੂਆਤ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਗੁਰੂ ਗੱਦੀ ਪ੍ਰਾਪਤ ਕਰਨ ਉਹਨਾਂ ਦੀ ਬਾਣੀ ਅਤੇ ਸ਼ਹਾਦਤ ਦੀਆਂ ਘਟਨਾਵਾਂ ਨੂੰ ਵਿਸਥਾਰ ਨਾਲ ਬਿਆਨ ਕੀਤਾ । ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਨਾ ਸਿਰਫ ਸਿੱਖ ਧਰਮ ਸਗੋਂ ਸਮੁੱਚੀ ਮਾਨਵਤਾ ਲਈ ਸ਼ਹਾਦਤ ਦਿੱਤੀ। ਉਹਨਾਂ ਦੀ ਸ਼ਹਾਦਤ ਧਾਰਮਿਕ ਆਜ਼ਾਦੀ ਨੈਤਿਕਤਾ ਅਤੇ ਦਰਸ਼ਾ ਦੀ ਰਾਖੀ ਦੀ ਪ੍ਰਤੀਕ ਹੈ। ਇਸ ਉਪਰੰਤ ਉਨਾਂ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਹਵਾਲੇ ਨਾਲ ਮਨੁੱਖੀ ਜੀਵਨ ਵਿੱਚ ਨਾਮ ਸਿਮਰਨ ਦੀ ਮਹੱਤਤਾ ਬਾਰੇ ਚਰਚਾ ਕੀਤੀ ਉਹਨਾਂ ਨੇ ਅਜਾਮਲ ਅਤੇ ਗੱਜ ਗ੍ਰਾਹ ਦੀ ਕਹਾਣੀ ਦੇ ਹਵਾਲੇ ਨਾਲ ਵਿਦਿਆਰਥੀਆਂ ਸਾਹਮਣੇ ਬਹੁਤ ਰੋਚਕ ਢੰਗ ਨਾਲ ਪਰਮਾਤਮਾ ਦੀ ਬੰਦਗੀ ਕਰਨ ਦੀ ਮਹਤਾ ਨੂੰ ਉਭਾਰਿਆ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪ੍ਰੋਫੈਸਰ ਮਲਿਕਾ ਮੰਡ ਦੁਆਰਾ ਨਿਭਾਈ ਗਈ। ਪ੍ਰੋਗਰਾਮ ਦੇ ਅੰਤ ਵਿੱਚ ਡਾਕਟਰ ਅੰਮ੍ਰਿਤ ਕੌਰ ਨੇ ਮੁੱਖ ਬੁਲਾਰੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਰਸਮੀ ਧੰਨਵਾਦ ਕੀਤਾ। ਇਸ ਮੌਕੇ ਪ੍ਰੋਫੈਸਰ ਹੈਪੀ ਕੁਮਾਰ, ਪ੍ਰੋਫੈਸਰ ਰਸ਼ਮੀ ਵਿਰਕ , ਪ੍ਰੋਫੈਸਰ ਜਸਪ੍ਰੀਤ ਕੌਰ, ਪ੍ਰੋਫੈਸਰ ਕੁਲਵਿੰਦਰ ਕੁਮਾਰ, ਪ੍ਰੋਫੈਸਰ ਵਿਪਨ ਕੁਮਾਰ ਅਤੇ ਡਾਕਟਰ ਜਗਜੀਤ ਸਿੰਘ ਵੀ ਹਾਜ਼ਰ ਸਨ।



