ਮਲੇਰ ਕੋਟਲਾ (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਅੱਜ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਸਮੂਹ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ। ਮੁੱਖ ਮਹਿਮਾਨ ਦੇ ਤੌਰ ਤੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਬੜੈਚ ਜੀ ਨੇ ਸ਼ਿਰਕਤ ਕਰਦਿਆਂ ਅਧਿਆਪਕ ਦਿਵਸ ਦੇ ਇਤਿਹਾਸ ਅਤੇ ਮਹੱਤਵ ਨੂੰ ਵਿਦਿਆਰਥੀਆਂ ਨਾਲ ਆਪਣੇ ਵਿਚਾਰਾਂ ਰਾਹੀਂ ਸਾਂਝ ਮਾਂ ਨੂੰ ਜੀਵਨ ਦਾ ਪਹਿਲਾ ਅਧਿਆਪਕ ਦੱਸਿਆ। ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਹਰਗੁਰਪ੍ਰਤਾਪ ਸਿੰਘ ਜੀ ਨੇ ਪ੍ਰਿੰਸੀਪਲ ਜੀ ਨੂੰ ਜੀ ਆਇਆ ਆਖਿਆ ਅਤੇ ਅਧਿਆਪਕ ਦਾ ਵਿਦਿਆਰਥੀ ਜੀਵਨ ਵਿੱਚ ਰੋਲ ਤੇ ਆਪਣੇ ਵਿਚਾਰਾਂ ਰਾਹੀਂ ਡਾ.ਰਧਾਕਿ੍ਰਸਨ ਦੇ ਸਿੱਖਿਆ ਖੇਤਰ ਵਿਚ ਪਾਏ ਯੋਗਦਾਨ ਦਾ ਜ਼ਿਕਰ ਕੀਤਾ। ਇਸ ਸਮੇਂ ਵਿਦਿਆਰਥੀਆਂ ਵੱਲੋਂ ਵੀ ਭਾਸ਼ਣ ਦੇ ਰੂਪ ਵਿੱਚ ਡਾਕਟਰ ਰਾਧਾ ਕ੍ਰਿਸ਼ਨ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਹਨਾਂ ਦੇ ਇੱਕ ਅਧਿਆਪਕ ਦੇ ਰੂਪ ਵਿੱਚ ਪਾਏ ਗਏ ਯੋਗਦਾਨ ਦਾ ਜ਼ਿਕਰ ਕੀਤਾ। ਕੁਝ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੇ ਸੰਬੰਧ ਵਿੱਚ ਗੀਤ ਅਤੇ ਕਵਿਤਾਵਾਂ ਰਾਹੀਂ ਵੀ ਪੇਸ਼ਕਾਰੀ ਕੀਤੀ। ਇਸ ਮੋਕੇ ਕਾਲਜ ਦੇ ਵਾਇਸ ਪਿ੍ਸੀਪਲ ਡਾ. ਮੁਹੰਮਦ ਸ਼ਕੀਲ ਜੀ , ਅਰਥ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋਫੈਸਰ ਅਲੋਕ ਸ਼ੁਕਲਾ ਜੀ ਮਨੋਵਿਗਿਆਨ ਵਿਭਾਗ ਦੇ ਮੁਖੀ ਪ੍ਰੋਫੈਸਰ ਕੁਲਦੀਪ ਸਿੰਘ, ਡਾ. ਹਰੂਨ ਸ਼ਫੀਕ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਚੋਂ ਡਾ. ਰੇਨੂੰ ਸ਼ਰਮਾ ਅਤੇ ਡਾ. ਵਲੀ ਮੁਹੰਮਦ ਹਾਜ਼ਰ ਰਹੇ। ਅੰਤ ਵਿੱਚ ਸਮਾਗਮ ਵਿੱਚ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਪ੍ਰੋਫੈਸਰ ਗੁਰਮੀਤ ਸਿੰਘ ਨੇ ਧੰਨਵਾਦ ਕੀਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly