ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ – ਮੋਰਚਾ ਆਗੂ

ਠੇਕਾ ਮੁਲਾਜਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਪਾਵਰਕਾਮ ਐਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਕਰਨ ਤੋਂ ਭੱਜਣ ਦੇ ਰੋਸ਼ ਰੈਲੀ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ, ਸਬ ਅਰਬਨ ਡਿਵੀਜ਼ਨ ਪ੍ਰਧਾਨ ਗੁਰਜੀਤ ਸਿੰਘ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਨੂੰ ਪੰਜਾਬ ਸਰਕਾਰ ਵੱਲੋੰ 27 ਵਾਰ ਪੈਨਲ ਮੀਟਿੰਗ ਕਰਨ ਦੇ ਲਿਖਤੀ ਭਰੋਸੇ ਦੇਣ ਦੇ ਬਾਵਜੂਦ ਹਜੇ ਤੱਕ ਸੂਬਾ ਕਮੇਟੀ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ,ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋ ਸਮੁੱਚੇ ਪੰਜਾਬ ਵਿੱਚ ਰੈਲੀਆਂ/ਮੁਜ਼ਾਹਰੇ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜ਼ਾ ਰਹੇ ਹਨ ਅਤੇ “11 ਮਾਰਚ 2025” ਨੂੰ ਖੰਨਾ ਸ਼ਹਿਰ ਦੀ ਦਾਣਾ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ,ਜਿਸਦੀ ਤਿਆਰੀ ਵਜੋਂ ‘ਮੋਰਚੇ’ ਦੇ ਆਗੂਆਂ ਵੱਲੋਂ ਸਮੁੱਚੇ ਪੰਜਾਬ ਵਿੱਚ ਜ਼ਿਲਾ,ਬਲਾਕ ਅਤੇ ਸਰਕਲ ਪੱਧਰੀ ਮੀਟਿੰਗਾਂ ਕਰਵਾਈਆਂ ਜਾਣਗੀਆਂ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ। 7 ਫਰਵਰੀ ਦੀ ਮੀਟਿੰਗ ਪੋਸਟ ਪਾਉਣ ਤੋਂ ਬਾਅਦ 13 ਫਰਵਰੀ ਨੂੰ ਸਰਕਾਰ ਨੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਸਰਕਾਰ 13 ਨੂੰ ਮੀਟਿੰਗ ਕਰਕੇ ਮੰਗਾਂ ਮਸਲਿਆਂ ਦਾ ਹੱਲ ਨਹੀਂ ਕਰਦੀ ਤਾਂ 18 ਫਰਵਰੀ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਹੋਵੇਗਾ ਸਰਬਪੱਖੀ ਵਿਕਾਸ : ਅਵਿਨਾਸ਼ ਰਾਏ ਖੰਨਾ
Next articleਵਿਧਾਇਕ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ’ਚ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ