ਆਊਟਸੋਰਸ ਕਾਮਿਆਂ ਨੂੰ ਪੱਕੇ ਕਰੇ ਸਰਕਾਰ: ਅਮਨ ਅਰੋੜਾ

(ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪਾਵਰਕੌਮ ’ਚ ਆਊਟਸੋਰਸ ਰਾਹੀਂ ਕਰੀਬ ਅੱਠ ਸਾਲਾਂ ਤੋਂ ਕੰਮ ਕਰਦੇ ਆ ਰਹੇ ਕੰਪਿਊਟਰ ਅਪਰੇਟਰ ਅਤੇ ਨੋਡਲ ਸ਼ਿਕਾਇਤ ਕੇਂਦਰਾਂ ਦੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਅਤੇ ਫਿਰ ਕਾਂਗਰਸ ਦੀ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਆਊਟਸੋਰਸ ਕਰਮਚਾਰੀਆਂ ਨੂੰ ਚਿੰਤਾ ਮੁਕਤ ਕਰਨ ਦੀ ਥਾਂ ਹਾਸ਼ੀਏ ’ਤੇ ਲਿਆ ਖੜ੍ਹਾ ਕਰ ਦਿੱਤਾ। ਕਈ ਕਰਮਚਾਰੀਆਂ ਦੀ ਉਮਰ 32 ਸਾਲ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਤਨਖਾਹ ਵੀ ਕੇਵਲ ਦਸ ਹਜ਼ਾਰ ਰੁਪਏ ਹੈ। ‘ਆਪ’ ਆਗੂ ਨੇ ਕਿਹਾ ਕਿ ਬਾਦਲ ਸਰਕਾਰ ਦੇ ਰਾਜ ਦੌਰਾਨ ਕਰਮਚਾਰੀਆਂ ਦੀ ਕੋਈ ਸਾਰ ਨਹੀਂ ਲਈ ਗਈ ਪਰ ਜਦੋਂ ਸੱਤਾ ਤੋਂ ਬਾਹਰ ਹੋਣ ਦੇ ਦਿਨ ਆਏ ਤਾਂ ਕਰਮਚਾਰੀਆਂ ਨੂੰ ਗੁਮਰਾਹ ਕਰਨ ਲਈ ਐਕਟ 2016 ਤਹਿਤ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ। ਇਸ ਮਗਰੋਂ ਸੱਤਾ ’ਚ ਆਈ ਕਾਂਗਰਸ ਨੇ ਵੀ ਕੁਝ ਨਹੀਂ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਲਖੀਮਪੁਰ ਖੀਰੀ ਘਟਨਾ ਤੋਂ ਮੀਡੀਆ ਦਾ ਲੋਕ ਵਿਰੋਧੀ ਚਿਹਰਾ ਸਾਹਮਣੇ ਆਇਆ’
Next articleਜੰਮੂ ਕਸ਼ਮੀਰ ’ਚ ਸੁਰੱਖਿਆ ਵਧਾਏ ਕੇਂਦਰ: ਸੁਖਬੀਰ