— ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ —
ਫ਼ਰੀਦਕੋਟ (ਸਮਾਜ ਵੀਕਲੀ) ( ਸ਼ਿਵਨਾਥ ) ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਸੰਵਾਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਕੂਲੀ ਸਿੱਖਿਆ ਸੁਧਾਰ ਲਈ ਇਤਿਹਾਸਕ ਅਤੇ ਲਾ ਮਿਸਾਲ ਕਦਮ ਚੁੱਕੇ ਹਨ। ਸਰਕਾਰੀ ਸਕੂਲਾਂ ਦਾ ਆਧੁਨਿਕੀਰਨ ਕਰਕੇ ਉਨ੍ਹਾਂ ਵਿੱਚ ਵਧੀਆ ਬੁਨਿਆਦੀ ਸਹੂਲਤਾਂ ਅਤੇ ਸ਼ਾਨਦਾਰ ਇਮਾਰਤਾਂ ਦੀ ਉਸਾਰੀ ਕੀਤੀ ਗਈ ਹੈ। ਸਕੂਲੀ ਸਿੱਖਿਆ ਲਈ 3500 ਕਰੋੜ ਰੁਪਏ ਤੋਂ ਜ਼ਿਆਦਾ ਰਾਸ਼ੀ ਦਾ ਬਜਟ ਰੱਖਿਆ ਗਿਆ ਹੈ। ਅਧਿਆਪਕਾਂ ਨੂੰ ਆਪਣੇ ਕਿੱਤੇ ਵਿੱਚ ਮਾਹਰ ਬਨਾਉਣ ਦੇ ਮਕਸਦ ਨਾਲ ਦੇਸ਼ ਵਿਦੇਸ਼ ਵਿੱਚ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਸਕੂਲੀ ਅਧਿਆਪਕਾਂ ਤੇ ਨਾਨ ਟੀਚਿੰਗ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ। ਸਕੂਲਾਂ ਵਿੱਚ ਮੈਗਾ ਪੀ.ਟੀ.ਐੱਮ. ਦਾ ਆਯੋਜਨ ਕਰਕੇ ਵਧੀਆ ਪ੍ਰਸ਼ਾਸ਼ਨਿਕ ਸੁਧਾਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸਕੂਲਾਂ ਵਿੱਚ ਅਤਿਅੰਤ ਆਧੁਨਿਕ ਲੈਬ ਬਨਾਉਣ ਤੋਂ ਇਲਾਵਾ ਕਈ ਹੋਰ ਇਤਿਹਾਸਕ ਕਦਮ ਚੁੱਕੇ ਹਨ। ਮੁੱਖ ਮੰਤਰੀ ਵੱਲੋਂ ਚੁੱਕੇ ਗਏ ਉਕਤ ਕਦਮਾਂ ਸਦਕਾ ਹੀ ਵਰਤਮਾਨ ਸਮੇਂ ਵਿੱਚ ਸਿੱਖਿਆ ਦੇ ਪੱਖੋਂ ਪੰਜਾਬ ਸਮੁੱਚੇ ਦੇਸ਼ ਵਿੱਚ ਪਹਿਲੇ ਨੰਬਰ ਵਾਲਾ ਰਾਜ ਬਣ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ ਉਕਤ ਸਿੱਖਿਆ ਸੁਧਾਰਾਂ ਦੀ ਚੁਫੇਰਿਓਂ ਪ੍ਰਸ਼ੰਸਾ ਹੋ ਰਹੀ ਹੈ। ਇਸੇ ਤਰ੍ਹਾਂ ਉਘੀ ਸਿੱਖਿਆ ਸ਼ਾਸਤਰੀ ਅਤੇ ਸਫਲ ਸਕੂਲ ਪ੍ਰਬੰਧਕ ਅਤੇ ਸਮਾਜ ਸੇਵਿਕਾ ਮੈਡਮ ਨਿਰਮਲਜੀਤ ਕੌਰ ਸੈਂਟਰ ਮੁੱਖ ਅਧਿਆਪਕਾ ਨੇ ਸਿੱਖਿਆ ਸੁਧਾਰਾਂ ਦੀ ਪੁਰਜੋਰ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਸ੍ਰ. ਮਾਨ ਨੂੰ ਵਧਾਈ ਦਿੱਤੀ ਹੈ। ਅੱਜ ਇੱਥੇ ਉਕਤ ਵਿਚਾਰ ਪੇਸ਼ ਕਰਦੇ ਹੋਏ ਮੈਡਮ ਨਿਰਮਲਜੀਤ ਕੌਰ ਨੇ ਕਿਹਾ ਕਿ ਉਕਤ ਸੁਧਾਰਾਂ ਸਦਕਾ ਹੀ ਸਕਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਮਾਣਮੱਤੀ ਪ੍ਰੀਕਿਆਵਾਂ ਲਈ ਚੁਣੇ ਜਾ ਰਹੇ ਹਨ। ਇਹ ਸੁਧਾਰ ਸਕੂਲੀ ਵਿਦਿਆਰਥੀਆਂ ਦਾ ਭਵਿੱਖ ਸੁਧਾਰਨ ਲਈ ਇਕ ਮੀਲ ਪੱਥਰ ਸਾਬਤ ਹੋਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



