ਕਪੂਰਥਲਾ,(ਸਮਾਜ ਵੀਕਲੀ) ( ਕੌੜਾ ) ਦਿਨੋਂ ਦਿਨ ਸੰਸਾਰ ਪੱਧਰ ਤੇ ਵਿਗੜ ਰਹੇ ਵਾਤਾਵਰਣ ਦੇ ਸੰਤੁਲਨ ਨੂੰ ਬਚਾਉਣ ਅਤੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਦੇ ਮਨੋਰਥ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਬਾਜਾ ਵਿਖੇ ਹੈੱਡ ਟੀਚਰ ਨਵਦੀਪ ਕੌਰ ਦੀ ਅਗਵਾਈ ਹੇਠ ਰੁੱਖ ਲਾਏ ਗਏ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਜ ਸਿੰਘ ਅਤੇ ਪਿੰਡ ਵਾਸੀ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।ਇਸ ਮੌਕੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਹੈੱਡ ਟੀਚਰ ਨਵਦੀਪ ਕੌਰ ਨੇ ਕਿਹਾ ਕਿ ਰੁੱਖਾਂ ਦੀ ਲਗਾਤਾਰ ਕਟਾਈ ਕਾਰਨ ਜਿੱਥੇ ਵਾਤਾਵਰਨ ਗੰਧਲਾ ਹੋ ਰਿਹਾ ਉੱਥੇ ਹੀ ਕੁਦਰਤੀ ਆਫ਼ਤਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਗੰਧਲਾ ਹੋ ਰਿਹਾ ਵਾਤਾਵਰਨ ਮਨੁੱਖੀ ਸਿਹਤ ਲਈ ਬਹੁਤ ਘਾਤਕ ਸਾਬਿਤ ਹੋ ਰਿਹਾ ਹੈ ਅਤੇ ਮਨੁੱਖ ਕਈ ਗੰਭੀਰ ਬਿਮਾਰੀਆਂ ਦੀ ਜਕੜ ਵਿੱਚ ਆ ਚੁੱਕਾ ਹੈ। ਉਹਨਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਦੇ ਵਿਹੜੇ ਵਿੱਚ ਲ਼ਾਏ ਬੂਟਿਆਂ ਦੀ ਸੰਭਾਲ ਕਰਨ ਦੇ ਨਾਲ ਨਾਲ ਆਪਣੇ ਘਰਾਂ ਵਿੱਚ ਵੀ ਵੱਧ ਤੋਂ ਵੱਧ ਬੂਟੇ ਲਾਉਣ।ਇਸ ਮੌਕੇ ਕੈਲੀਗਰਾਫਰ ਅਧਿਆਪਕ ਕੰਵਰਦੀਪ ਸਿੰਘ ਕੇ ਡੀ ਨੇ ਬੱਚਿਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਵਾਤਾਵਰਨ ਵਿੱਚ ਆ ਰਹੇ ਵਿਗਾੜ ਕਾਰਨ ਨਵੀਆਂ ਬਿਮਾਰੀਆਂ ਜ਼ਨਮ ਲੈ ਰਹੀਆਂ ਹਨ ਜ਼ੋ ਮਨੁੱਖੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਰਹੀਆਂ ਹਨ।ਇਸ ਲਈ ਸਾਨੂੰ ਆਲੇ ਦੁਆਲੇ ਵਿੱਚ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ।। ਚੇਅਰਮੈਨ ਰਾਜ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕਰਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly