ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ, ਬਾੜਾ ਸਿੱਧਪੁਰ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ, ਗ੍ਰੈਜੂਏਸ਼ਨ ਸੈਰੇਮਨੀ, ਬੁਨਿਆਦੀ ਸਾਖ਼ਰਤਾ ਅਤੇ ਸੰਖਿਆ ਗਿਆਨ ਮੇਲਾ ਕਰਵਾਇਆ ਗਿਆ। ਜਿਸ ਦੌਰਾਨ ਸਾਲਾਨਾ ਸਨਮਾਨ ਸਮਾਰੋਹ ਵਿੱਚ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਸਰਕਾਰੀ ਐਲੀਮੈਂਟਰੀ ਸਕੂਲ, ਬਾੜਾ ਸਿੱਧਪੁਰ ਦੇ ਅਧਿਆਪਕਾਂ ਵੱਲੋਂ ਆਏ ਹੋਏ ਸਮੂਹ ਵਿਦਿਆਰਥੀਆਂ ਦੇ ਮਾਪਿਆਂ, ਪਿੰਡ ਪੰਚਾਇਤ, ਪੁਰਾਣੇ ਵਿਦਿਆਰਥੀਆਂ, ਪੱਤਵੰਤੇ ਸੱਜਣਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਨੁਕਤਿਆਂ ‘ਤੇ ਚਰਚਾ ਉਪਰੰਤ ਵਿਹਾਰਿਕ ਰੂਪ ਦਿੱਤਾ ਗਿਆ। ਸਰਪੰਚ ਸਲਿੰਦਰ ਕੌਰ ਹੁਰਾਂ ਸਕੂਲ ਦੀਆਂ ਅਨੇਕ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਸਮੂਹ ਮਾਪਿਆਂ ਨੂੰ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਚੇਅਰਪਰਸਨ ਗੁਰਦੀਪ ਕੌਰ ਤੇ ਜਸਪਾਲ ਕੌਰ, ਆਂਗਣਵਾੜੀ ਵਰਕਰ ਰਿੰਪੀ, ਪ੍ਰੋ. ਜੋਤੀ ਚੁੰਬਰ , ਅਧਿਆਪਕ ਸੁਖਦੀਪ ਸਿੰਘ, ਅਧਿਆਪਕਾ ਅੰਜਲੀ ਕਪੂਰ, ਅਧਿਆਪਕਾ ਰਣਜੀਤ ਕੌਰ, ਹਰਪ੍ਰੀਤ ਕੌਰ ਤੇ ਪੰਚ ਸੁਰਿੰਦਰਪਾਲ ਸਿੰਘ ਤੋਂ ਇਲਾਵਾ ਪੁਰਾਣੇ ਵਿਦਿਆਰਥੀ, ਸਮੂਹ ਮੌਜੂਦਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


