ਕਪੂਰਥਲਾ (ਸਮਾਜ ਵੀਕਲੀ) ( ਕੌੜਾ )– ਸਿੱਖਿਆ ਬਲਾਕ ਕਪੂਰਥਲਾ – 1 ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਭਾਣੋ ਲੰਗਾ ਵਿੱਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰੀ ਪ੍ਰਾਈਮਰੀ ਜਮਾਤਾਂ ਦੇ ਬੱਚਿਆਂ ਦੇ ਬਾਲ ਮੇਲੇ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗ਼ਮ ਵਿੱਚ ਸਕੂਲ ਸਟਾਫ, ਪਿੰਡ ਦੇ ਪਤਵੰਤੇ ਸੱਜਣ, ਐਸ ਐਮ ਸੀ ਕਮੇਟੀ ਦੇ ਮੈਂਬਰ ਅਤੇ ਬੱਚਿਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੀ ਪ੍ਰਾਈਮਰੀ ਜਮਾਤਾਂ ਦੇ ਬੱਚਿਆਂ ਨੇ ਵੱਖ-ਵੱਖ ਬਾਲ ਗਤੀਵਿਧੀਆਂ ਕੀਤੀਆਂ ਅਤੇ ਸਕੂਲ ਦੇ ਅਧਿਆਪਕਾਂ ਨੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਰਿਪੋਰਟ ਪੇਸ਼ ਕੀਤੀ । ਪ੍ਰੀ ਪ੍ਰਾਈਮਰੀ ਜਮਾਤਾਂ ਦੇ ਬੱਚਿਆਂ ਦੇ ਮਾਪਿਆਂ ਨੇ ਸਕੂਲ ਵਿੱਚ ਅਧਿਆਪਕਾਂ ਵੱਲੋਂ ਸਜਾਏ ਗਏ ਵੱਖ ਵੱਖ ਕਾਰਨਰ ਤੇ ਸਟਾਲ ਵਿਖਾਏ ਗਏ
ਸਕੂਲ ਦੇ ਮੁੱਖ ਅਧਿਆਪਕ ਸੰਤੋਖ ਸਿੰਘ ਮੱਲ੍ਹੀ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਹਾਜ਼ਰੀ ਦੌਰਾਨ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿੱਚ ਚੱਲ ਰਹੀਆਂ ਪ੍ਰੀ ਪ੍ਰਾਇਮਰੀ ਜਮਾਤਾਂ ਦੀ ਵਿਦਿਆਰਥੀਆਂ ਨੂੰ ਸਮਰਪਿਤ ਇਹ ਬਾਲ ਮੇਲਾ ਆਯੋਜਿਤ ਕੀਤਾ ਗਿਆ ਹੈ। ਜਿਸ ਦਾ ਮਨੋਰਥ ਸਕੂਲ ਵਿੱਚ ਨੰਨੇ ਮੁੰਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਂਦੀਆਂ ਵਿੱਦਿਅਕ ਗਤੀਵਿਧੀਆਂ ਬਾਰੇ ਉਹਨਾਂ ਦੇ ਮਾਪਿਆਂ ਨੂੰ ਜਾਣੂ ਕਰਵਾਉਣਾ ਹੈ। ਉਕਤ ਬਾਲ ਮੇਲੇ ਨੂੰ ਸਫਲ ਬਣਾਉਣ ਲਈ ਅਧਿਆਪਕਾ ਮੈਡਮ ਰੁਪਿੰਦਰ ਕੌਰ ਮੈਡਮ ਸੰਤੋਸ਼ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ , ਆਂਗਣਵਾੜੀ ਸਟਾਫ ਮੈਂਬਰ ਮੈਡਮ ਰਾਣੀ ਅਤੇ ਮੈਡਮ ਬਲਜਿੰਦਰ ਕੌਰ ਤੋਂ ਇਲਾਵਾ ਮਿਡ ਡੇ ਮੀਲ ਕੁੱਕ ਮੈਡਮ ਮਨਜੀਤ ਕੌਰ, ਮੈਡਮ ਸੁਰਜੀਤ ਕੌਰ ਆਦਿ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ।



