ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਸਰਕਾਰੀ ਐਲੀਮੈਂਟਰੀ ਸਕੂਲ ਕਮਾਲਪੁਰ ਵਿਖੇ ਸਕੂਲ ਦੇ ਮੁੱਖ ਅਧਿਆਪਕ ਹਰਚਰਨ ਸਿੰਘ ਦੀ ਅਗਵਾਈ ਹੇਠ ਪ੍ਰੀ ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ ਤੇ ਕਿੱਟ ਬੈਗ ਵੰਡੇ ਗਏ। ਇਸ ਦੌਰਾਨ ਬਹੁਤ ਹੀ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਰਪੰਚ ਸਿਮਰਨਪ੍ਰੀਤ ਕੌਰ ਨੇ ਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਐਸ ਐਮ ਸੀ ਦੇ ਚੇਅਰਪਰਸਨ ਸ਼੍ਰੀਮਤੀ ਨੀਰੂ ਨੇ ਸ਼ਿਰਕਤ ਕੀਤੀ। ਇਸ ਸਮਾਰੋਹ ਦੌਰਾਨ ਪ੍ਰੀ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਵਿਭਾਗ ਦੁਆਰਾ ਭੇਜੀਆਂ ਹੋਈਆਂ ਵਰਦੀਆਂ ਤੇ ਕਿੱਟ ਬੈਗ ਗੁਰਪ੍ਰੀਤ ਸਿੰਘ ,ਕਰਮਜੀਤ ਸਿੰਘ, ਨਿਰਮਲ ਸਿੰਘ, ਜਗੀਰ ਸਿੰਘ, ਸਮਿੱਤਰ ਸਿੰਘ, ਗੁਰਦਾਸ ਸਿੰਘ, ਸਤਨਾਮ ਸਿੰਘ ,ਗੁਰਨਾਮ ਸਿੰਘ, ਮੇਜਰ ਸਿੰਘ ਸਾਬਕਾ ਚੇਅਰਮੈਨ, ਬਾਜ ਸਿੰਘ, ਮਾਲਕ ਸਿੰਘ ਚੀਮਾ, ਸਤਨਾਮ ਸਿੰਘ ਬਾਜਵਾ, ਅਵਤਾਰ ਸਿੰਘ, ਜਸਵੰਤ ਸਿੰਘ ਚੀਮਾ, ਹਰਮਨਜੀਤ ਸਿੰਘ, ਅਰਜਨ ਸਿੰਘ ਆਦਿ ਹਾਜ਼ਰੀ ਵਿੱਚ ਬੱਚਿਆਂ ਨੂੰ ਸਕੂਲੀ ਵਰਦੀਆਂ ਤੇ ਕਿੱਟ ਬੈਗ ਵੰਡਣ ਉਪਰੰਤ ਸਰਪੰਚ ਸਿਮਰਨਪ੍ਰੀਤ ਕੌਰ ਨੇ ਕਿਹਾ ਕਿ ਸਕੂਲ ਦੇ ਵਿਕਾਸ ਕਾਰਜਾਂ ਵਿੱਚ ਪੰਚਾਇਤ ਵੱਲੋਂ ਹਰ ਕਿਸਮ ਦਾ ਸਹਿਯੋਗ ਦਿੱਤਾ ਜਾਵੇਗਾ ਤੇ ਵਿਕਾਸ ਕਾਰਜਾਂ ਵਿੱਚ ਪੰਚਾਇਤ ਵੱਲੋਂ ਕਿਸੇ ਵੀ ਕਿਸਮ ਦੀ ਕਮੀ ਜਾਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਸਰਕਾਰ ਤੋਂ ਵੀ ਮੰਗ ਕੀਤੀ ਕਿ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਮੁਤਾਬਿਕ ਅਧਿਆਪਕਾਂ ਦੀ ਵੱਡੀ ਘਾਟ ਹੈ। ਜਿਸ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ । ਇਸ ਦੌਰਾਨ ਸਕੂਲ ਦੇ ਹੈਡ ਟੀਚਰ ਹਰਚਰਨ ਸਿੰਘ ਨੇ ਆਏ ਹੋਏ ਸਾਰੇ ਹੀ ਪੰਚਾਇਤ ,ਐੱਸ ਐੱਮ ਸੀ ਮੈਂਬਰਾਂ ਤੇ ਸਕੂਲ ਦੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ । ਇਸ ਮੌਕੇ ਤੇ ਅਜੇ ਕੁਮਾਰ ਅਧਿਆਪਕ ,ਗੁਰਨਾਮ ਕੌਰ ਆਂਗਣਵਾੜੀ ਵਰਕਰ, ਮਨਜੀਤ ਕੌਰ ਦੀਕਸ਼ਾ, ਕਰਮਜੀਤ ਸਿੰਘ, ਗੁਰਦਾਸ ਸਿੰਘ, ਨਿਰਮਲ ਸਿੰਘ, ਸੁਮਿੱਤਰ ਸਿੰਘ, ਸਤਨਾਮ ਸਿੰਘ ਬਾਜਵਾ, ਮੇਜਰ ਸਿੰਘ ਸਾਬਕਾ ਚੇਅਰਮੈਨ, ਸਤਨਾਮ ਸਿੰਘ ਰਿਟਾਇਰਡ ਇੰਸਪੈਕਟਰ, ਜਗੀਰ ਸਿੰਘ ਰਿਟਾਇਰਡ ਇੰਸਪੈਕਟਰ ਆਦਿ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly