HOME ਸਰਕਾਰੀ ਐਲੀਮੈਟਰੀ ਸਕੂਲ ਧਾਲੀਵਾਲ ਦੋਨਾਂ ਵਿਖੇ ਮੈਗਾ ਪੀ.ਟੀ.ਐਮ ਦਾ ਆਯੋਜਨ

ਸਰਕਾਰੀ ਐਲੀਮੈਟਰੀ ਸਕੂਲ ਧਾਲੀਵਾਲ ਦੋਨਾਂ ਵਿਖੇ ਮੈਗਾ ਪੀ.ਟੀ.ਐਮ ਦਾ ਆਯੋਜਨ

ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)– ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉਪਰਾਲੇ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ ਦੀ ਰਹਿਨੁਮਾਈ ਹੇਠ 20 ਦਸੰਬਰ ਨੂੰ ਪੰਜਾਬ ਭਰ ਵਿੱਚ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦਾ ਆਯੋਜਨ ਕੀਤਾ ਗਿਆ । ਇਸੇ ਲੜੀ ਤਹਿਤ ਸਰਕਾਰੀ ਐਲੀਮੈਟਰੀ ਸਕੂਲ ਧਾਲੀਵਾਲ ਦੋਨਾਂ ਕਪੂਰਥਲਾ-2 ਵਿਚ ਵੀ ਹੈੱਡ ਟੀਚਰ ਗੁਰਮੁਖ ਸਿੰਘ ਸਟੇਟ ਅਵਾਰਡੀ ਦੀ ਅਗਵਾਈ ਹੇਠ ਮੈਗਾ ਪੀ.ਟੀ.ਐਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 100 ਤੋਂ ਵਧੇਰੇ ਵਿਦਿਆਰਥੀਆਂ ਦੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਢੱਪਈ ਦੇ ਸੈਂਟਰ ਹੈੱਡ ਟੀਚਰ ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਪੀ.ਟੀ.ਐਮ ਵਿੱਚ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਹੈੱਡ ਟੀਚਰ ਗੁਰਮੁਖ ਸਿੰਘ ਨੇ ਦੱਸਿਆ ਕਿ ਸਰਕਾਰੀ ਐਲੀਮੈਟਰੀ ਸਕੂਲ ਧਾਲੀਵਾਲ ਦੋਨਾਂ ਦੀ ਚੋਣ ਵਿਭਾਗ ਵੱਲੋਂ ਸਕੂਲ ਆਫ਼ ਹੈਪੀਨੈਸ ਲਈ ਕੀਤੀ ਗਈ ਹੈ ਅਤੇ ਇਸ ਸਬੰਧੀ ਉਸਾਰੀ ਦੇ ਕਾਰਜ਼ ਜਾਰੀ ਹਨ । ਇਸ ਮੌਕੇ ਸੀ.ਐਚ.ਟੀ ਬਲਬੀਰ ਸਿੰਘ ਢੱਪਈ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਨਾਲ ਪ੍ਰਾਇਮਰੀ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਟੁਰਕੁ ਯੂਨੀਵਰਸਿਟੀ ਫਿਨਲੈਂਡ ਭੇਜਿਆ ਜਾ ਰਿਹਾ ਜਿਸ ਤਹਿਤ ਧਾਲੀਵਾਲ ਦੋਨਾਂ ਦੀ ਅਧਿਆਪਕਾ ਸ੍ਰੀਮਤੀ ਮਨਪ੍ਰੀਤ ਵਿਦੇਸ਼ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਆਏ ਹਨ । ਇਸ ਤੋਂ ਇਲਾਵਾ ਇਸੇ ਸਕੂਲ ਦੇ ਹੈੱਡ ਟੀਚਰ ਗੁਰਮੁਖ ਸਿੰਘ ਨੂੰ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਵਿਸ਼ਵ ਅਧਿਆਪਕ ਦਿਵਸ ਦੇ ਮੌਕੇ ਤੇ ਸਟੇਟ ਅਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਧਾਲੀਵਾਲ ਦੋਨਾਂ ਦੇ ਮਿਹਨਤੀ ਸਟਾਫ਼ ਅਤੇ ਹੈੱਡ ਟੀਚਰ ਗੁਰਮੁਖ ਸਿੰਘ ਦੀ ਅਗਵਾਈ ਵਿੱਚ ਪਿਛਲੇ ਚਾਰ ਸਾਲਾ ਅੰਦਰ ਸਕੂਲ ਦੀ ਐਨਰੋਲਮੈਂਟ ਵਿੱਚ 60% ਤੋ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ । ਉਹਨਾ ਦੱਸਿਆ ਕਿ ਧਾਲੀਵਾਲ ਦੋਨਾਂ ਸਕੂਲ ਖੇਡਾਂ ਵਿੱਚ , ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਸਟੇਟ ਪੱਧਰ ਤੱਕ ਮੱਲਾਂ ਮਾਰ ਰਿਹਾ ਹੈ । ਉਹਨਾਂ ਇਸ ਮੌਕੇ ਮਾਪਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਨਾਲ ਜੁੜਨ ਦੀ ਅਪੀਲ ਕੀਤੀ । ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਸਕੂਲ ਦੇ ਅਧਿਆਪਕਾਂ ਵੱਲੋਂ ਲਗਾਇਆਂ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਟੀ.ਐਲ.ਐਮ ਦੀਆਂ ਆਇਟਮਾਂ ਨੂੰ ਬੜੇ ਗੋਹ ਨਾਲ ਦੇਖਿਆ । ਇਸ ਮੌਕੇ ਸਕੂਲ ਦੇ ਹੈੱਡ ਟੀਚਰ ਗੁਰਮੁਖ ਸਿੰਘ ਸਟੇਟ ਅਵਾਰਡੀ , ਮੈਡਮ ਕਿਰਨ , ਜਸਵਿੰਦਰ ਕੌਰ, ਬਲਜੀਤ ਕੌਰ, ਮੈਡਮ ਮਨਪ੍ਰੀਤ, ਪਰਵੀਤ ਕੌਰ ਅਤੇ ਨਿਸ਼ਾਤ ਕੁਮਾਰ ਤੋਂ ਇਲਾਵਾ ਸਕੂਲ ਮੈਨਜਮੈਂਟ ਕਮੇਟੀ ਦੇ ਚੈਅਰਪਰਸਨ ਸ੍ਰੀਮਤੀ ਸੋਨੀਆ, ਮੀਤ ਚੇਅਰਮੈਨ ਦਵਿੰਦਰ ਕੁਮਾਰ, ਲਖਵਿੰਦਰ ਸਿੰਘ, ਕੁਲਵੰਤ ਸਿੰਘ, ਰਾਜਵਿੰਦਰ ਕੌਰ, ਅਮਨਦੀਪ ਕੌਰ, ਮੋਹਨ ਸਿੰਘ, ਕਸ਼ਮੀਰ ਕੌਰ, ਰਜਨੀ, ਗੀਤਾ, ਸੁਨੀਤਾ ਦੇਵੀ ਅਤੇ ਗੁੱਡੀ ਸਾਰੇ ਮੈਂਬਰ ਸਕੂਲ ਮੈਨਜਮੈਂਟ ਕਮੇਟੀ ਹਾਜ਼ਰ ਸਨ ।  ਇਸ ਤੋਂ ਇਲਾਵਾ ਨੈਨਸੀ ਸੁਖਦੀਪ ਕੌਰ ਰਾਜ ਰਾਣੀ ਪ੍ਰਿਅੰਕਾ ਸੁਨੀਲ ਦਾਸ ਰੇਖਾ ਦੇਵੀ ਮੰਜੂ ਦੇਵੀ ਸੁਰਿੰਦਰ ਕੌਰ ਆਦਿ ਹਾਜ਼ਰ ਸਨ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਸਤਿਗੁਰਿ ਅਮਾਨਤਿ ਤਿਸ ਭਾਂਵਦੇ
Next articleਪੰਚਾਇਤ ਦਾ ਤੁਗਲਕ ਫ਼ਰਮਾਨ: 15 ਪਿੰਡਾਂ ਦੀਆਂ ਔਰਤਾਂ ‘ਤੇ ਸਮਾਰਟ ਫ਼ੋਨ ਵਰਤਣ ‘ਤੇ ਪਾਬੰਦੀ, 26 ਜਨਵਰੀ ਤੋਂ ਲਾਗੂ ਹੋਵੇਗਾ ਨਿਯਮ