ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਸਰਬਪੱਲੀ ਰਾਧਾ ਕ੍ਰਿਸ਼ਨਨ ਅਤੇ ਅਧਿਆਪਕਾ ਸਵਿਤਰੀ ਬਾਈ ਫੂਲੇ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਹਮੀਰਾ ਵਿਖੇ ਅਧਿਆਪਕ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਕਪੂਰਥਲਾ ਮਮਤਾ ਬਜਾਜ ਨੇ ਕੀਤੀ। ਜਸਪ੍ਰੀਤ ਕੌਰ ਸੈਂਟਰ ਹੈੱਡ ਟੀਚਰ ਹਮੀਰਾ ਦੀ ਅਗਵਾਈ ਹੇਠ ਹੋਏ ਸਮਾਰੋਹ ਵਿੱਚ ਰਜੇਸ਼ ਕੁਮਾਰ ਬੀ.ਪੀ.ਈ.ਓ. ਹਰਮਿੰਦਰ ਸਿੰਘ ਜੋਸਨ ਜ਼ਿਲ੍ਹਾ ਕੁਆਰਡੀਨੇਟਰ, ਜੈਮਲ ਸਿੰਘ, ਬਲਜੀਤ ਸਿੰਘ, ਜਸਪਿੰਦਰ ਸਿੰਘ, (ਸਾਰੇ ਸੈਂਟਰ ਹੈੱਡ ਟੀਚਰ) ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ । ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਵੱਲੋਂ ਆਪਣੇ ਸੰਬੋਧਨ ਦੌਰਾਨ ਅਧਿਆਪਕ ਨੂੰ ਕੌਮ ਦਾ ਨਿਰਮਾਤਾ ਕਰਾਰ ਦਿੰਦੇ ਹੋਏ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਾਲੇ ਦੋਸਤੀ ਅਤੇ ਵਿਸ਼ਵਾਸ ‘ਤੇ ਰਿਸ਼ਤਿਆਂ ਨੂੰ ਹੋਰ ਮਜਬੂਤ ਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ ਅਧਿਆਪਕਾਂ ਨੂੰ ਬੱਚਿਆਂ ਦੇ ਰੋਲ ਮਾਡਲ ਬਣਨਾ ਚਾਹੀਦਾ ਹੈ। ਇਸ ਦੌਰਾਨ ਬੀ ਆਰ ਸੀ ਤਰਸੇਮ ਸਿੰਘ ਨੇ ਅਧਿਆਪਕ ਦਿਵਸ ਤੇ ਸੈਂਟਰ ਹੈੱਡ ਟੀਚਰ ਜਸਪ੍ਰੀਤ ਕੌਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਰਵਾਏ ਇਸ ਸਮਾਗਮ ਲਈ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਤੇ ਸਨਮਾਨਿਤ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਵੱਲੋਂ ਸਕੂਲਾਂ ਵਿਚ ਪੜ੍ਹਾਈ ਦੀ ਗੁਣਵੱਤਾ ਨੂੰ ਵਧਾਉਣ ਲਈ ਸਕੂਲਾਂ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਸਿੱਖਿਆ ਖੇਤਰ ਦੇ ਵਿੱਚ ਯੋਗਦਾਨ ਪਾਉਣ ਵਾਲੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਜਿਨ੍ਹਾਂ ਵਿੱਚ ਬਲਜੀਤ ਸਿੰਘ, ਜਸਪਿੰਦਰ ਸਿੰਘ, ਜੈਮਲ ਸਿੰਘ, ਤਰਸੇਮ ਸਿੰਘ, ਹਰਪ੍ਰੀਤ ਸਿੰਘ, ਸੁਖਪ੍ਰੀਤ ਕੌਰ, ਮੀਨਾਕਸ਼ੀ, ਰਚਨਾ ਪੁਰੀ, ਹਰਪ੍ਰੀਤ ਕੌਰ, ਜਸਪਾਲ ਸਿੰਘ, ਲਕਸ਼ਦੀਪ ਸ਼ਰਮਾ ਆਦਿ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਬੀ.ਐੱਮ.ਟੀ. ਨਡਾਲਾ ਹਰਪ੍ਰੀਤ ਸਿੰਘ ਅਤੇ ਸਕੂਲ ਸਟਾਫ ਸੁਖਬੀਰ ਕੌਰ ਦਵਿੰਦਰ ਕੁਮਾਰ ਹਰਜੀਤ ਸਿੰਘ, ਹਰਪ੍ਰੀਤ ਸਿੰਘ, ਕੁਮਾਰੀ ਕੋਮਲ ਆਦਿ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਇਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


