ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ ਨੂੰ ਅਰਬਨ ਸ਼੍ਰੇਣੀ ਵਿਚ ਮਿਲਿਆ ਪਹਿਲਾ ਸਥਾਨ

ਸਵੱਛ ਵਿਦਿਆਲਾ ਪੁਰਸਕਾਰ 2021-22

 ਪੰਜਾਬ ਦੇ 28000 ਸਰਕਾਰੀ ਤੇ ਨਿੱਜੀ ਸਕੂਲਾਂ ਵਿਚੋਂ ਹੋਈ ਚੋਣ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ ਨੂੰ ਪੇਂਡੂ ਸ਼੍ਰੇਣੀ ਵਿੱਚ ਮਿਲਿਆ ਦੂਜਾ ਸਥਾਨ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ ਨੇ “ਅਰਬਨ ਸ਼੍ਰੇਣੀ” ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆ ਸਵੱਛ ਵਿਦਿਆਰਲਾ ਪੁਰਸਕਾਰ 2021-22 ਤਹਿਤ 98 ਫੀਸਦੀ ਰੈਂਕਿੰਗ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਸ਼੍ਰੇਣੀਆਂ ਤਹਿਤ ਕਰਵਾਏ ਗਏ ਸਰਵੇਖਣਾਂ ਵਿਚ ਕੁੱਲ ਸਰਕਾਰੀ ਅਤੇ ਨਿੱਜੀ ਖੇਤਰ ਦੇ 28000 ਸਕੂਲਾਂ ਨੇ ਭਾਗ ਲਿਆ,ਜਿਨ੍ਹਾਂ ਵਿਚੋਂ ਵਾਟਰ ਮੈਨੇਜ਼ਮੈਂਟ,ਹੈਂਡ ਵਾਸ਼,ਕੋਵਿਡ 19 ਦੌਰਾਨ ਬੱਚਿਆਂ ਲਈ ਕੀਤੇ ਪ੍ਰਬੰਧਾਂ ਅਤੇ ਓਪਰੇਸ਼ਨ ਐਂਡ ਮੈਨਟੇਨੈਂਸ ਦੇ ਖੇਤਰ ਵਿਚ ਕੀਤੇ ਕੰਮਾਂ ਦੇ ਆਧਾਰ ਤੇ ਸਕੂਲਾਂ ਦੀ ਰੇਟਿੰਗ ਕੀਤੀ ਗਈ।ਇਸ ਰੇਟਿੰਗ ਤਹਿਤ ਅਰਬਨ ਸ਼੍ਰੇਣੀ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ,ਜਿਸ ਵਿਚ 300 ਤੋਂ ਵੱਧ ਬੱਚੇ ਪੜ੍ਹਦੇ ਹਨ,ਨੇ ਅਰਬਨ ਖੇਤਰ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸ ਸਬੰਧੀ ਪਿਛਲੇ ਦਿਨੀਂ ਪੰਜਾਬ ਦੇ ਸਿੱਖਿਆ ਮੰਤਰੀ ਕੋਲੋਂ ਸੈਂਟਰ ਹੈੱਡ ਟੀਚਰ ਸ੍ਰੀ ਜੈਮਲ ਸਿੰਘ ਨੇ ਰਾਜ ਪੱਧਰੀ ਪੁਰਸਕਾਰ ਹਾਸਿਲ ਕੀਤਾ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਸਕੂਲ ਦੀ ਇਸ ਪ੍ਰਾਪਤੀ ਤੇ ਸਕੂਲ ਦੇ ਪ੍ਰਬੰਧਕਾਂ,ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ ਨੇ ਇਹ ਸਾਬਿਤ ਕੀਤਾ ਹੈ ਕਿ ਸਰਕਾਰੀ ਸਕੂਲ ਨਿੱਜੀ ਖੇਤਰ ਦੇ ਸਕੂਲਾਂ ਨਾਲੋਂ ਕਿਸੇ ਵੀ ਪੱਖੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਕੂਲ ਦੀ ਇਹ ਪ੍ਰਾਪਤੀ ਬਾਕੀ ਸਕੂਲਾਂ ਲਈ ਚਾਨਣ ਮੁਨਾਰਾ ਹੈ,ਜਿਸ ਤੋਂ ਉਨ੍ਹਾਂ ਨੂੰ ਵੀ ਪ੍ਰੇਰਨਾ ਲੈ ਕੇ ਕੁਝ ਬਿਹਤਰੀਨ ਕਰਨਾ ਚਾਹੀਦਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸਵੱਛ ਵਿਦਿਆਲਾ ਪੁਰਸਕਾਰ 2021-22 ਤਹਿਤ ਪੰਜਾਬ ਭਰ ਦੇ ਸਕੂਲਾਂ ਦੀ 5 ਤਰ੍ਹਾਂ ਦੀ ਕੀਤੀ ਗਈ ਦਰਜਾਬੰਦੀ ਤਹਿਤ 26 ਸਕੂਲਾਂ ਨੂੰ ਪੁਰਸਕਾਰ ਦਿੱਤੇ ਗਏ ਹਨ। ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ ਵਲੋਂ ਅਰਬਨ ਸ਼੍ਰੇਣੀ ਵਿਚ ਪਹਿਲਾ ਸਥਾਨ ਹਾਸਲ ਕਰਨ ਤੋਂ ਇਲਾਵਾ ਪੇਂਡੂ ਖੇਤਰ ਦੇ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ ਨੂੰ ਵੀ ਦੂਜਾ ਸਥਾਨ ਹਾਸਲ ਹੋਇਆ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੋੜੀ
Next articleAkhlaq lynching: Court convicts BJP leader Sangeet Som for violating govt order