HOME ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਤੋਂ ਏ ਸੀ ਅਤੇ ਸੈਨੇਟਰੀ ਦਾ ਸਾਮਾਨ...

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਤੋਂ ਏ ਸੀ ਅਤੇ ਸੈਨੇਟਰੀ ਦਾ ਸਾਮਾਨ ਚੋਰੀ

1
ਕਪੂਰਥਲਾ   (ਸਮਾਜ ਵੀਕਲੀ)   ( ਕੌੜਾ ) – ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵੱਧਣ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਵੀ ਚੋਰਾਂ ਦੇ ਹੌਂਸਲੇ ਬੁਲੰਦ ਹਨ। ਤਾਜ਼ਾ ਘਟਨਾ ਕ੍ਰਮ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਤੋਂ ਏ ਸੀ,ਏ ਸੀ ਦੀਆਂ ਪਾਈਪਾਂ ਅਤੇ ਸੈਨੇਟਰੀ ਦਾ ਸਾਮਾਨ ਚੋਰੀ ਹੋਣ ਦੀ ਜਾਣਕਾਰੀ ਮਿਲੀ ਹੈ।ਇਸ ਸਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਦੇ ਸੀ ਐਚ ਟੀ ਰਾਮ ਸਿੰਘ ਨੇ ਦੱਸਿਆ ਕਿ ਛੁੱਟੀਆਂ ਤੋਂ ਬਾਅਦ ਅੱਜ ਜਦੋਂ ਸਕੂਲ ਖੁੱਲ੍ਹੇ ਤਾਂ ਤਿੰਨ ਕਮਰਿਆਂ ਵਿੱਚ ਲੱਗੇ ਏ ਸੀ ਚਲਾਏ ਤਾਂ ਕਮਰੇ ਠੰਢੇ ਨਾ ਹੋਣ ਤੇ ਜਦੋਂ ਉਨ੍ਹਾਂ ਨੂੰ ਸ਼ੱਕ ਪਿਆ ਤਾਂ ਕਮਰਿਆਂ ਦੀਆਂ ਛੱਤਾਂ ਤੇ ਜਾ ਕੇ ਦੇਖਿਆ ਤਾਂ ਇੱਕ ਏ ਸੀ ਗ਼ਾਇਬ ਸੀ ਅਤੇ ਦੂਜੇ ਦੋਵਾਂ ਏ ਸੀ ਦੀਆਂ ਪਾਈਪਾਂ ਚੋਰੀ ਕੀਤੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਉਹ ਛੁੱਟੀਆਂ ਦੌਰਾਨ ਵੀ ਸਕੂਲ ਗੇੜਾ ਮਾਰਦੇ ਸਨ ਅਤੇ  20 ਜੂਨ ਤੱਕ ਸਭ ਠੀਕ ਸੀ। ਉਨ੍ਹਾਂ ਦੱਸਿਆ ਕਿ ਚੋਰੀ ਦੀ ਘਟਨਾ 20 ਤੋਂ 30 ਜੂਨ ਦੇ ਵਿਚਕਾਰ ਹੋਈ ਜਾਪਦੀ ਹੈ।ਇਸ ਮੌਕੇ ਸਕੂਲ ਸਟਾਫ਼ ਮੈਂਬਰਾਂ ਅੰਜੂ ਬਾਲਾ, ਹਰਜੀਤ ਕੌਰ, ਕਮਲਪ੍ਰੀਤ ਕੌਰ ਅਤੇ ਹਰਵਿੰਦਰ ਸਿੰਘ ਟੋਡਰਵਾਲ ਨੇ ਦੱਸਿਆ ਕਿ ਸਕੂਲ ਵਿੱਚ ਪਿਛਲੇ ਸਾਲ ਤਿੰਨ ਏ ਸੀ ਲਾਉਣ ਦੀ ਸੇਵਾ ਸੀ ਐਚ ਟੀ ਰਾਮ ਸਿੰਘ ਵੱਲੋਂ ਕੀਤੀ ਗਈ ਸੀ ਜਿਸ ਦੀ ਮਾਪਿਆਂ ਨੇ ਖੂਬ ਪ੍ਰਸੰਸਾ ਕੀਤੀ ਸੀ। ਉਨ੍ਹਾਂ ਦੱਸਿਆ ਕਿ ਏ ਸੀ ਚੋਰੀ ਹੋਣ ਨਾਲ ਬੱਚਿਆਂ ਦੇ ਮਾਪਿਆਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਤਰੁੰਤ ਚੋਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ। ਸਟਾਫ਼ ਮੈਂਬਰਾਂ ਨੇ ਦੱਸਿਆ ਕਿ ਚੋਰੀ ਦੀ ਘਟਨਾ ਸੰਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਪੰਚਾਇਤ ਮੈਂਬਰਾਂ ਸਮੇਤ ਸਕੂਲ ਦਾ ਦੌਰਾ ਕੀਤਾ ਅਤੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ।ਇਸ ਮੌਕੇ ਉਨ੍ਹਾਂ ਨੇ ਕਿਹਾ ਚੋਰੀ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਨੇ ਸਕੂਲ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਕੂਲ ਸਟਾਫ਼ ਨੂੰ ਸਹਿਯੋਗ ਦਿੱਤਾ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕੱਲ੍ਹ ਦੀਆਂ ਨਸਲਾਂ ਜਦੋਂ ਹਿਸਾਬ ਮੰਗਣਗੀਆਂ…
Next articleਅਧਿਆਪਕ ਦਲ ਪੰਜਾਬ ਵੱਲੋਂ ਜਥੇਬੰਦਕ ਢਾਂਚੇ ਦਾ ਕੀਤਾ ਗਿਆ ਗਠਨ