ਕਪੂਰਥਲਾ, (ਸਮਾਜ ਵੀਕਲੀ) (ਕੌੜਾ )- ਸਰਕਾਰੀ ਐਲੀਮੈਂਟਰੀ ਸੈਲਫ ਮੇਡ ਸਮਾਰਟ ਸਕੂਲ ਸ਼ੇਖੂਪੁਰ ਵਿਖੇ ਆਜ਼ਾਦੀ ਦਿਹਾੜੇ ਤੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਰਜੇਸ਼ ਕੁਮਾਰ ਬਲਾਕ ਸਿੱਖਿਆ ਅਧਿਕਾਰੀ ਕਪੂਰਥਲਾ ਨੇ ਇਸ ਦੌਰਾਨ ਸ਼ਿਰਕਤ ਕੀਤੀ ਤੇ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦਾ ਜਜਬਾ ਪੈਦਾ ਕਰਨ ਸਮੇਂ ਦੀ ਮੁੱਖ ਲੋੜ ਹੈ। ਸੈਂਟਰ ਹੈਡ ਟੀਚਰ ਜੈਮਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਉਕਤ ਸਮਾਗਮ ਦੌਰਾਨ ਅਧਿਆਪਕਾਂ ਵੱਲੋਂ ਆਜ਼ਾਦੀ ਦੀ ਲੜਾਈ ਅਤੇ ਦੇਸ਼ ਭਗਤਾਂ ਵੱਲੋਂ ਕੀਤੀਆਂ ਹੋਈਆਂ ਕੁਰਬਾਨੀਆਂ ਤੇ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਦੇਸ਼ ਪਿਆਰ ਵਿੱਚ ਰੰਗੀਆਂ ਕਵਿਤਾਵਾਂ, ਗੀਤ, ਕੋਰੀਓਗ੍ਰਾਫੀ ਅਤੇ ਹੋਰ ਗਤੀਵਿਧੀਆਂ ਰਾਹੀਂ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਸਟਾਫ ਨੀਤੂ ਅਨੰਦ , ਕੁਲਦੀਪ ਕੌਰ, ਰਚਨਾਪੁਰੀ , ਸ਼ੈਲਜਾ ਸ਼ਰਮਾ, ਮਮਤਾ ਦੇਵੀ, ਕਮਲਦੀਪ ਬਾਵਾ, ਮਨਮੋਹਨ ਕੌਰ ,ਮੋਨਿਕਾ ਅਰੋੜਾ, ਬਰਿੰਦਾ ਸ਼ਰਮਾ, ਸ਼ਮਾ ਰਾਣੀ ਆਦਿ ਨੇ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਇਆ।
https://play.google.com/store/apps/details?id=in.yourhost.samajweekly