ਕਪੂਰਥਲਾ ,(ਸਮਾਜ ਵੀਕਲੀ) (ਕੌੜਾ)- ਸਰਕਾਰੀ ਐਲੀਮੈਂਟਰੀ ਸੈਲਫ ਮੇਡ ਸਮਾਰਟ ਸਕੂਲ ਸੇਖੂਪਰ ਵਿਖੇ ਪੌਦੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ ਅਤੇ ਨਿੱਮ, ਪਿੱਪਲ ,ਡੇਕ, ਅਮਰੂਦ, ਜਾਮਣ ਅਤੇ ਅੰਬ ਆਦਿ ਦੇ ਰਵਾਇਤੀ ਬੂਟੇ ਸਕੂਲ ਦੇ ਚੌਗਿਰਦੇ ਵਿੱਚ ਲਗਾਏ ਗਏ। ਇਸ ਮੌਕੇ ਸੰਖੇਪ ਸਮਾਗਮ ਦੌਰਾਨ ਸੈਂਟਰ ਹੈੱਡ ਟੀਚਰ ਜੈਮਲ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕਰਦੇ ਹੋਏ ਰੁੱਖ ਲਗਾਉਣ ਦੀ ਮਹੱਤਤਾ ਅਤੇ ਸਾਡੇ ਜਲਵਾਜੂ ਤੇ ਰੁੱਖਾਂ ਤੇ ਪੈਣ ਵਾਲੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਜਲ ਜੰਗਲ ਅਤੇ ਜਵਾਨੀ ਬਚਾਉਣਾ ਅਜੋਕੇ ਸਮੇਂ ਦੀ ਮੁੱਢਲੀ ਲੋੜ ਹੈ, ਅਤੇ ਸਿੱਖਿਆ ਵਿਭਾਗ ਸਕੂਲ ਮੈਨੇਜਮੈਂਟ ਕਮੇਟੀਆਂ ਜਾਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਸਕੂਲਾਂ ਵਿੱਚ ਪੌਦੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਪ੍ਰਤੀ ਜਾਗਰੂਕ ਕਰਨ ਦੇ ਸ਼ਲਾਘਾਯੋਗ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਸਕੂਲ ਅੰਦਰ ਬੂਟੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਦਾ ਪ੍ਰਣ ਕੀਤਾ ਗਿਆ। ਸਮਾਗਮ ਵਿੱਚ ਨੀਤੂ ਅਨੰਦ, ਰਚਨਾ ਪੁਰੀ ,ਕੁਲਦੀਪ ਕੌਰ, ਸ਼ੈਲਜਾ ਸ਼ਰਮਾ, ਕਮਲਦੀਪ, ਮਮਤਾ ਦੇਵੀ, ਮੋਨਿਕਾ ਅਰੋੜਾ, ਮਨਮੋਹਣ ਕੌਰ, ਬਰਿੰਦਾ ਸ਼ਰਮਾ, ਸ਼ਮਾ ਰਾਣੀ, ਸਰੋਜ ਰਾਣੀ ਤੋਂ ਇਲਾਵਾ ਐਸ ਐਮ ਸੀ ਕਮੇਟੀ ਮੈਂਬਰ ਤੇ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly