ਭਾਈ ਹਰਜੀਤ ਸਿੰਘ ਤੇ ਸੁਖਬੀਰ ਸਿੰਘ ਖਾਲਸਾ ਨੇ ਵੰਡਿਆ ਸਾਹਿਤ
ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਬਲਾਕ ਸੁਲਤਾਨਪੁਰ ਲੋਧੀ ਅਧੀਨ ਸਰਕਾਰੀ ਐਲੀਮੈਂਟਰੀ ਸਕੂਲ ਅੱਲਾ ਦਿੱਤਾ (ਮੋਠਾਂਵਾਲ) ਵਿਖੇ ਮੁੱਖ ਅਧਿਆਪਕ ਹਰਜਿੰਦਰ ਸਿੰਘ ਢੋਟ ਦੇ ਵਿਸ਼ੇਸ਼ ਉਪਰਾਲੇ ਨਾਲ ਬੱਚਿਆਂ ਦੀ ਸ਼ਖ਼ਸੀਅਤ ਉਸਾਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਮੁੱਖ ਬੁਲਾਰੇ ਵਜੋਂ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਚਾਰਕ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਉਚੇਚੇ ਤੌਰ ਤੇ ਪੁੱਜੇ ਤੇ ਬੱਚਿਆਂ ਨਾਲ ਸ਼ਖ਼ਸੀਅਤ ਉਸਾਰੀ, ਵਾਤਾਵਰਨ ਸੰਭਾਲ, ਸਮਾਜਿਕ ਬੁਰਾਈਆਂ ਸਬੰਧੀ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਚੰਗੀ ਸ਼ਖਸ਼ੀਅਤ ਬਣਾਉਣ ‘ਚ ਸਕੂਲ ਅਧਿਆਪਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ । ਉਨ੍ਹਾਂ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਦਾ ਡਟ ਕੇ ਵਿਰੋਧ ਕਰਨ ਤੇ ਚੰਗੀ ਸੋਚ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ । ਉਨ੍ਹਾਂ ਬੱਚਿਆਂ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੁੜਨ ਦੀ ਵੀ ਪ੍ਰੇਰਨਾ ਕੀਤੀ ।
ਇਸ ਮੌਕੇ ਤੇ ਬੱਚਿਆਂ ਨੇ ਵੀ ਉਨ੍ਹਾਂ ਕੋਲੋਂ ਕਈ ਤਰ੍ਹਾਂ ਦੇ ਸਵਾਲ ਪੁੱਛੇ ਅਤੇ ਜਵਾਬ ਪ੍ਰਾਪਤ ਕੀਤੇ। ਇਸ ਸਮਾਗਮ ‘ਚ ਵਿਸ਼ੇਸ਼ ਮਹਿਮਾਨ ਵੱਜੋਂ ਭਾਈ ਨੱਥਾ ਭਾਈ ਅਬਦੁੱਲਾ ਜੀ ਢਾਡੀ ਸਭਾ ਜਿਲ੍ਹਾ ਕਪੂਰਥਲਾ ਦੇ ਸਰਪ੍ਰਸਤ ਭਾਈ ਸੁਖਬੀਰ ਸਿੰਘ ਖ਼ਾਲਸਾ ਐਮ.ਡੀ. ਖਾਲਸਾ ਮਾਰਬਲ ਹਾਊਸ ਆਰ.ਸੀ.ਐਫ. ਨੇ ਵੀ ਬੱਚਿਆਂ ਨਾਲ ਵਿਚਾਰਾਂ ਦੀ ਸਾਂਝ ਪਾਈ । ਉਨ੍ਹਾਂ ਬੱਚਿਆਂ ਨੂੰ ਪੂਰੀ ਮਿਹਨਤ ਨਾਲ ਪੜ੍ਹਾਈ ਕਰਨ ਦੀ ਪ੍ਰੇਰਨਾ ਕਰਦੇ ਹੋਏ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੂੰਜੀ ਹੈ । ਇਸ ਸਮੇਂ ਸਾਰੇ ਸਕੂਲੀ ਬੱਚਿਆਂ ਨੂੰ ਧਰਮ ਪ੍ਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ , ਹਰਜਿੰਦਰ ਸਿੰਘ ਹੈੱਡ ਟੀਚਰ ਤੇ ਭਾਈ ਸੁਖਬੀਰ ਸਿੰਘ ਖ਼ਾਲਸਾ ਵੱਲੋਂ ਮੈਡਲ ਅਤੇ ਧਾਰਮਿਕ ਲਿਟਰੇਚਰ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਤੇ ਹਰਵਿੰਦਰ ਸਿੰਘ ਵਿਰਦੀ, ਅਧਿਆਪਕਾ ਅਰਵਿੰਦਰ ਕੌਰ , ਰਾਣੀ ਕੌਰ ਅਤੇ ਕੰਵਲਜੀਤ ਕੌਰ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly