ਸਰਕਾਰ ਨੂੰ ਐਨੀ ਵੱਡੀ ਤਾਕਤ ਵਰਤਣ ਦੀ ਬਜਾਏ ਕਿਸਾਨਾ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਨਾ ਚਾਹੀਦਾ ਸੀ : ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਬਠਿੰਡਾ ਜ਼ਿਲ੍ਹੇ ਵਿੱਚ ਦੀ ਗੁਜਰਨ ਵਾਲੇ ਭਾਰਤਾਮਾਲਾ ਸੜਕ ਮਾਰਗ ਲਈ ਕਬਜ਼ੇ ਚ ਕੀਤੀ ਤਿੰਨ ਪਿੰਡਾਂ ਦੀ ਜਮੀਨ ਤੇ ਕਬਜ਼ਾ ਕਰਨ ਲਈ ਅੱਗੇ ਵੱਧ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵਲੋਂ ਲਾਠੀ ਚਾਰਜ ਕਰਨਾ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਬਹੁਤ ਹੀ ਨਿੰਦਣਯੋਗ ਗੱਲ ਹੈ ! ਇਹਨਾ ਗੱਲਾ ਦਾ ਪ੍ਰਗਟਾਵਾ ਬੇਗਮਪੁਰਾ ਟਾਇਗਰ ਫੋਰਸ ਦੇ ਧਾਕੜ ਤੇ ਜ਼ਾਬਾਜ 2009 ਤੋ ਹੀ ਫੋਰਸ ਵਿੱਚ ਕੰਮ ਕਰਕੇ ਲੋਕਾ ਨੂੰ ਵਧੀਆ ਸੇਵਾਵਾ ਦੇਣ ਵਾਲੇ ਫੋਰਸ ਦੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਨੇ ਕੁਝ ਚੌਣਵੇ ਪੱਤਰਕਾਰਾ ਨਾਲ ਕੀਤਾ ਉਹਨਾਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਗੈਰ ਕਾਨੂੰਨੀ ਗੈਰ ਜਮਹੂਰੀ ਅਤੇ ਗੈਰ ਵਾਜਬ ਹੈ ਉਹਨਾਂ ਕਿਹਾ ਕਿ ਕਿਸਾਨ ਆਪਣੀ ਜਮੀਨ ਦਾ ਢੁਕਵਾ ਮੁਆਵਜ਼ਾ ਮੰਗਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ ਸਰਕਾਰ ਨੂੰ ਅਜਿਹੀ ਭਾਰੀ ਤਾਕਤ ਵਰਤਣ ਦੀ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਨਾ ਚਾਹੀਦਾ ਸੀ ਅਤੇ ਉਹਨਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਸੀ ਸਰਕਾਰ ਨੇ ਕਿਸਾਨਾ ਦੀਆ ਸਾਰੀਆਂ ਬਕਾਇਆ ਰਕਮਾਂ ਨੂੰ ਕਲੀਅਰ ਕਰਨ ਦੀ ਬਜਾਏ ਕਿਸਾਨਾਂ ਨੂੰ ਸਭ ਕੁਝ ਸਿਖਾਉਣ ਦਾ ਰਾਹ ਚੁਣਿਆ ਜੋ ਕਿ ਸਰਾਸਰ ਗਲਤ ਹੈ ਇਸ ਤੋਂ ਸਰਕਾਰ ਦੀ ਨੀਅਤ ਦਾ ਪਤਾ ਲੱਗਦਾ ਹੈ ਕਿ ਸਰਕਾਰ ਨੂੰ ਲੋਕਾ ਪ੍ਰਤੀ ਮੋਹ ਹੈ ਜਾ ਨਹੀ । ਬੇਗਮਪੁਰਾ ਟਾਈਗਰ ਫੋਰਸ ਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਾਰੇ ਕਿਸਾਨਾਂ ਨੂੰ ਬਕਾਇਆ ਮੁਆਵਜ਼ਾ ਦਿੱਤਾ ਜਾਵੇ ਅਤੇ ਗ੍ਰਿਫਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਉਹਨਾਂ ਕਿਹਾ ਕਿ ਇਸ ਵਹਿਸੀਆਨਾ ਢੰਗ ਨਾਲ ਲਾਠੀ ਚਾਰਜ ਕਰਨ ਦੀ ਜਿੰਮੇਵਾਰੀ ਤੈਅ ਕਰਨ ਵਾਲੇ ਅਫਸਰ ਦੇ ਜਾਂਚ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ । ਉਹਨਾ ਅੰਤ ਵਿੱਚ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਅਤੇ ਫੋਰਸ ਵਿੱਚੋ ਕੁਝ ਕੱਢੇ ਹੋਏ ਲੋਕ ਅਜੇ ਵੀ ਸ਼ਾਸਨ ਪ੍ਰਸ਼ਾਸਨ ਨੂੰ ਬੇਗਮਪੁਰਾ ਟਾਇਗਰ ਫੋਰਸ ਦੇ ਨਾਮ ਤੇ ਧਮਕਾ ਰਹੇ ਹਨ ਅਤੇ ਫੋਰਸ ਦਾ ਨਾਮ ਲੈਕੇ ਲੋਕਾ ਨੂੰ ਗੁਮਰਾਹ ਕਰ ਰਹੇ ਹਨ । ਉਹਨਾ ਸ਼ਾਸਨ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਲੋਕਾ ਤੇ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਹਨਾ ਕਿਹਾ ਕਿ ਫੋਰਸ ਵਿੱਚੋਂ ਕੱਢੇ ਗਏ ਲੋਕਾ ਦਾ ਬੇਗਮਪੁਰਾ ਟਾਇਗਰ ਫੋਰਸ ਨਾਲ ਕੋਈ ਲੈਣਾ ਦੇਣਾ ਨਹੀ ਹੈ ਉਹਨਾ ਦੱਸਿਆ ਕਿ ਫੋਰਸ ਵਿੱਚੋ ਕੱਢੇ ਗਏ ਇਹ ਲੋਕਾ ਤੇ ਮਾਨਯੋਗ ਅਦਾਲਤ ਵਿੱਚ ਫੋਰਸ ਵਲੋ ਕੇਸ ਵੀ ਕੀਤੇ ਹੋਏ ਹਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly