ਕਪੂਰਥਲਾ (ਸਮਾਜ ਵੀਕਲੀ) (ਕੌੜਾ)– ਸਰਕਾਰੀ ਹਾਈ ਸਕੂਲ ਅਹਿਮਦਪੁਰ ਦੇ ਦਸਵੀਂ ਕਲਾਸ ਚ ਹਰਗੁਣ ਸਿੰਘ ਖਹਿਰਾ ਨੇ 89.84 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਦੂਸਰਾ ਸਥਾਨ ਅਨੁਸ਼ ਅਤੇ ਤੀਸਰਾ ਸਥਾਨ ਆਰੀਅਨ ਨੇ ਪ੍ਰਾਪਤ ਕੀਤਾ । ਸਕੂਲ ਦੇ ਮੁੱਖ ਅਧਿਆਪਕ ਅਨੂੰ ਗੁਜਰਾਲ ਨੇ ਦੱਸਿਆ ਕਿ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ। ਉਹਨਾਂ ਨੇ ਇਸ ਦੌਰਾਨ ਪਹਿਲੀ, ਦੂਜੀ ਤੇ ਤੀਸਰੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ । ਇਸ ਤੋਂ ਪਹਿਲਾਂ ਮੁੱਖ ਅਧਿਆਪਕ ਅਨੂੰ ਗੁਜਰਾਲ ਨੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੰਦੀਪ ਮੰਡ , ਸਰਬਜੀਤ ਸਿੰਘ, ਰਜੇਸ ਥਾਪਰ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ ਖਹਿਰਾ, ਪਰਮਜੀਤ ਸਿੰਘ ਅਤੇ ਅਵਤਾਰ ਸਿੰਘ ਹਾਜ਼ਰ ਹੋਏ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



