(ਸਮਾਜ ਵੀਕਲੀ) ਅੱਜ ਸਰਕਾਰੀ ਹਾਈ ਸਕੂਲ ,ਚਕੇਰੀਆਂ ਵਿਖੇ ਭਾਰਤ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ ” ਏਕ ਪੇੜ ਮਾਂ ਕੇ ਨਾਮ” ਤਹਿਤ ਅੱਜ ਸਰਕਾਰੀ ਹਾਈ ਸਕੂਲ ਚਕੇਰੀਆਂ ਵਿਖੇ ਪਿੰਡ ਦੇ ਸਰਪੰਚ ਸਾਹਿਬ , ਐਸਐਮਸੀ ਕਮੇਟੀ , ਅਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਸਹਿਯੋਗ ਨਾਲ ਫ਼ਲਦਾਰ ਪੌਦੇ ਲਗਾਏ ਗਏ । ਇਸ ਮੌਕੇ ਈਕੋ ਕਲੱਬ ਇੰਚਾਰਜ ਸ਼੍ਰੀਮਤੀ ਮਨਪ੍ਰੀਤ ਕੌਰ ਜੀ , ਸਾਇੰਸ ਮਿਸਟ੍ਰੈਸ ਵੱਲੋਂ ਇਸ ਸਲਾਂਘਾਯੋਗ ਕਦਮ ਦੀ ਪ੍ਰਸ਼ੰਸਾ ਕੀਤੀ ਗਈ । ਮੁੱਖ ਅਧਿਆਪਕ ਸ੍ਰੀਮਤੀ ਅਮਨਦੀਪ ਕੌਰ ਜੀ ਅਤੇ ਸਮੂਹ ਸਟਾਫ ਵੱਲੋਂ ਪਿੰਡ ਦੇ ਸਰਪੰਚ ਸਾਹਿਬ, ਐਸਐਮਸੀ ਕਮੇਟੀ, ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



