HOME ਸਰਕਾਰੀ ਹਾਈ ਸਕੂਲ ਚਕੇਰੀਆਂ ਵਿਖੇ ਸਾਇੰਸ ਅਤੇ ਗਣਿਤ ਵਿਸ਼ੇ ਦਾ ਮੇਲਾ ਆਯੋਜਿਤ

ਸਰਕਾਰੀ ਹਾਈ ਸਕੂਲ ਚਕੇਰੀਆਂ ਵਿਖੇ ਸਾਇੰਸ ਅਤੇ ਗਣਿਤ ਵਿਸ਼ੇ ਦਾ ਮੇਲਾ ਆਯੋਜਿਤ

4

ਸਮਾਜ ਵੀਕਲੀ ਯੂ ਕੇ

ਮਾਨਸਾ- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਹਾਈ ਸਕੂਲ ਚਕੇਰੀਆਂ ਵਿਖੇ ਸਾਇੰਸ ਅਤੇ ਗਣਿਤ ਵਿਸ਼ੇ ਦਾ ਰੰਗਾਰੰਗ ਮੇਲਾ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਵਿਗਿਆਨਕ ਤੇ ਗਣਿਤਕ ਕਿਰਿਆਵਾਂ ਨੂੰ ਰਚਨਾਤਮਕ ਢੰਗ ਨਾਲ ਪ੍ਰਦਰਸ਼ਿਤ ਕੀਤਾ।

ਮੇਲੇ ਵਿੱਚ ਵਿਦਿਆਰਥੀਆਂ ਦੇ ਮਾਪੇ, ਪਿੰਡ ਦੇ ਸਰਪੰਚ ਸਾਹਿਬ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਹਾਜ਼ਰੀ ਭਰੀ ਗਈ। ਵਿਦਿਆਰਥੀਆਂ ਵੱਲੋਂ ਅਨੁਸ਼ਾਸਨ ਅਤੇ ਸਮਰਪਣ ਨਾਲ ਕੀਤੀਆਂ ਕਿਰਿਆਵਾਂ ਨੂੰ ਦੇਖ ਕੇ ਸਰਪੰਚ ਸਾਹਿਬ ਵੱਲੋਂ ਉਨ੍ਹਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਗਈ।

ਇਸ ਮੇਲੇ ਨੂੰ ਸੁਚਾਰੂ ਅਤੇ ਸੁੰਦਰ ਢੰਗ ਨਾਲ ਆਯੋਜਿਤ ਕਰਨ ਲਈ ਮੁੱਖ ਅਧਿਆਪਕਾ ਸ਼੍ਰੀਮਤੀ ਅਮਨਦੀਪ ਕੌਰ ਜੀ ਨੇ ਸਾਇੰਸ ਅਧਿਆਪਕਾ ਸ਼੍ਰੀਮਤੀ ਮਨਪ੍ਰੀਤ ਕੌਰ ਅਤੇ ਗਣਿਤ ਅਧਿਆਪਕਾ ਸ਼੍ਰੀਮਤੀ ਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਮੇਲੇ ਵਿੱਚ ਸ਼ਮੂਲੀਅਤ ਕਰਨ ਵਾਲੇ ਮਾਪਿਆਂ ਅਤੇ ਸਰਪੰਚ ਸਾਹਿਬ ਦਾ ਵੀ ਤਹਿ-ਦਿਲੋਂ ਧੰਨਵਾਦ ਕੀਤਾ।

ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਗਣਿਤਕ ਸਮਝ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਸੀ, ਜੋ ਪੂਰੀ ਤਰ੍ਹਾਂ ਸਫਲ ਰਿਹਾ।

Previous articleइंडियन वर्कर्स एसोसिएशन ने नस्लीय मंशा से हुए बलात्कार और बढ़ते नफरत भरे हमलों की निंदा की — राजनीतिक दलों पर समाज में विभाजन फैलाने का आरोप
Next articleScience and Mathematics Fair Organized at Government High School Chakerian