ਸਰਕਾਰੀ ਹਾਈ ਸਕੂਲ ਡਘਾਮ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸਰਕਾਰੀ ਹਾਈ ਸਕੂਲ ਡਘਾਮ ਵਿਖੇ ਮੁੱਖ ਅਧਿਆਪਕਾ ਨਵਦੀਪ ਸਹਿਗਲ ਅਤੇ ਸਕੂਲ ਗਾਈਡੈਂਸ ਕਾਊਂਸਲਰ ਹਰਦੀਪ ਕੁਮਾਰ ਦੀ ਅਗਵਾਈ ਹੇਠ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਿਸਮਾਂ ਦੇ ਛਾਂਦਾਰ, ਫਲਦਾਰ ਅਤੇ ਸਜਾਵਟੀ ਪੌਦੇ ਲਗਾਏ ਗਏ। ਸੰਬੋਧਨ ਕਰਦਿਆਂ ਮੁੱਖ ਅਧਿਆਪਕਾ ਨਵਦੀਪ ਸਹਿਗਲ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਗਾਈਡੈਂਸ ਕਾਊਂਸਲਰ ਹਰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਸਕੂਲ ਵਿੱਚ ਲਗਾਏ ਹਰ ਪ੍ਰਕਾਰ ਦੇ ਪੌਦਿਆਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਅਧਿਆਪਕਾ ਨਵਦੀਪ ਸਹਿਗਿੱਲ, ਮਾਸਟਰ ਹਰਦੀਪ ਕੁਮਾਰ ਤੋਂ ਇਲਾਵਾ ਸਟਾਫ਼ ਮੈਂਬਰ ਜੋਤਿਕਾ ਲੱਧੜ, ਜਤਿੰਦਰ ਕੁਮਾਰ, ਵਰਿੰਦਰ ਕੌਰ, ਅੰਸ਼ੂ ਰਾਣਾ, ਜੋਤੀ ਸ਼ਰਮਾ, ਮੈਡਮ ਰੀਨਾ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleअमर्त्य सेन ने भारत में बढ़ती बेरोजगारी को शिक्षा और स्वास्थ्य सेवा की उपेक्षा से जोड़ा
Next articleਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ.ਏ. ਬੀ.ਐੱਡ. ਅੱਠਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ