HOME ਸਰਕਾਰੀ ਹਾਈ ਸਕੂਲ ਦਿਉਣ ਖੇੜਾ ਵਿਖੇ ਗਣਿਤ/ਸਾਇੰਸ ਵਿਸ਼ੇ ਦਾ ਮੇਲਾ ਲਗਾਇਆ

ਸਰਕਾਰੀ ਹਾਈ ਸਕੂਲ ਦਿਉਣ ਖੇੜਾ ਵਿਖੇ ਗਣਿਤ/ਸਾਇੰਸ ਵਿਸ਼ੇ ਦਾ ਮੇਲਾ ਲਗਾਇਆ

2

ਸ੍ਰੀ ਮੁਕਤਸਰ ਸਾਹਿਬ   (ਸਮਾਜ ਵੀਕਲੀ)   (ਜਸਵਿੰਦਰ ਪਾਲ ਸ਼ਰਮਾ)– 13 ਅਕਤੂਬਰ 2024- ਅੱਜ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਦਿਉਣ ਖੇੜਾ ਵਿਖੇ ਸਕੂਲ ਦੇ ਹੈੱਡ ਮਿਸਟ੍ਰੈਸ ਰਾਜ ਕੁਮਾਰੀ ਜੀ ਦੀ ਅਗਵਾਈ ਵਿੱਚ ਗਣਿਤ ਅਤੇ ਸਾਇੰਸ ਵਿਸ਼ੇ ਦਾ ਮੇਲਾ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮੇਂ ਸਕੂਲ ਦੇ ਗਣਿਤ ਅਧਿਆਪਕ ਕਸ਼ਿਸ਼ ਬਾਂਸਲ, ਪ੍ਰਿੰਸ ਅਤੇ ਸਾਇੰਸ ਅਧਿਆਪਕ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਕਾਰ ਦੇ ਮਾਡਲ ਅਤੇ ਗਤੀਵਿਧੀਆਂ ਪੇਸ਼ ਕਰਨ ਲਈ ਉਤਸਾਹਿਤ ਕੀਤਾ। ਵਿਦਿਆਰਥੀਆਂ ਨੇ ਬਹੁਤ ਹੀ ਦਿਲਚਸਪ ਤਰੀਕੇ ਨਾਲ ਗਣਿਤ ਅਤੇ ਸਾਇੰਸ ਦੀਆਂ ਗਤੀਵਿਧੀਆਂ ਨੂੰ ਮਾਡਲਾਂ ਦੇ ਰੂਪ ਵਿੱਚ ਪੇਸ਼ ਕੀਤਾ। ਇਸ ਸਮੇਂ ਬੀਆਰਸੀ ਸ੍ਰੀ ਰਜਿੰਦਰ ਮੋਹਨ ਵੀ ਉਚੇਚੇ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਰਾਹਨਾ ਕੀਤੀ। ਉਹਨਾਂ ਨੇ ਵਿਭਾਗ ਦੁਆਰਾ ਕਰਵਾਈਆਂ ਜਾਂਦੀਆਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਗਿਆਨ ਚਿਰ ਸਥਾਈ ਹੋ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਹਲਕਾ ਦੱਖਣੀ ਵਿੱਚ ਰਾਹੁਲ ਗਾਂਧੀ ਦਾ ਸੁਨੇਹਾ “ਵੋਟ ਚੋਰ ਗੱਦੀ ਛੋੜ” ਸੰਬੰਧੀ ਸੁਚੇਤ ਕਰਦੇ ਹੋਏ ਫ਼ਾਰਮ ਭਰੇ ਜਿਸ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ
Next articleਪਿੰਡ ਜਾਨੀਆ ਅਤੇ ਉਟਾਲ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਾਇਆ ਜਾਗਰੂਕਤਾ ਕੈਂਪ