ਬਲਾਕ ਪੱਧਰੀ ਵਿੱਦਿਅਕ ਮੁਕਾਬਲੇਬਾਜ਼ੀ ਵਿੱਚ ਸਰਕਾਰੀ ਹਾਈ ਸਕੂਲ, ਖੇੜੀ ਬਰਨਾ ( ਪਟਿਆਲਾ ) ਨੇ ਮਾਰੀਆਂ ਮੱਲਾਂ

(ਸਮਾਜ ਵੀਕਲੀ)

ਨੌਵੀਂ/ਦਸਵੀਂ ਕੁਇਜ਼ ਮੁਕਾਬਲਾ……. ਪਹਿਲਾ ਸਥਾਨ
ਗਣਿਤ ਪ੍ਰਦਰਸ਼ਨੀ……………….. ਪਹਿਲਾ ਸਥਾਨ
ਅੰਗਰੇਜ਼ੀ ਭਾਸ਼ਨ ਮੁਕਾਬਲਾ…….. ਪਹਿਲਾ ਸਥਾਨ
ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਲਈ ਹੋਈ ਚੋਣ-‌ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਗਏ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਬਲਾਕ ਭੁਨਰਹੇੜੀ -1 ਜ਼ਿਲ੍ਹਾ ਪਟਿਆਲਾ, ਦੇ ਸਰਕਾਰੀ ਹਾਈ ਸਕੂਲ, ਖੇੜੀ ਬਰਨਾ ਦੇ ਵਿਦਿਆਰਥੀਆਂ ਨੇ ਮੁੱਖ ਅਧਿਆਪਕ ਸ਼੍ਰੀ ਅਮਿਤ ਕੁਮਾਰ ਜੀ ਦੀ ਰਹਿਨੁਮਾਈ ਹੇਠ ਚਾਰ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਿਨ੍ਹਾਂ ਵਿੱਚੋ ਤਿੰਨ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਨਰਹੇੜੀ ਜ਼ਿਲ੍ਹਾ ਪਟਿਆਲਾ ਵਿਖੇ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਅੰਗਰੇਜ਼ੀ ਅਧਿਆਪਕਾ ਮੈਡਮ ਸ਼ਿਵਾਨੀ ਸਿਆਨ ਅਤੇ ਅੰਗਰੇਜ਼ੀ ਮਾਸਟਰ ਸ਼੍ਰੀ ਅਵਤਾਰ ਸਿੰਘ ਦੀ ਮਿਹਨਤ ਸਦਕਾ ਨੌਵੀਂ ਜਮਾਤ ਦੀ ਵਿਦਿਆਰਥਣ ਜੈਸਲੀਨ ਕੌਰ ਨੇ ਅੰਗਰੇਜ਼ੀ ਵਿਸ਼ੇ ਦੇ ਭਾਸ਼ਣ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਪਹਿਲਾਂ ਸਥਾਨ ਪ੍ਰਾਪਤ ਕੀਤਾ, ਗਣਿਤ ਅਧਿਆਪਕ ਸ਼੍ਰੀ ਅਸ਼ੀਸ਼ ਬਜਾਜ , ਮੈਡਮ ਵਰਸ਼ਾ ਰਾਣੀ, ਮੈਡਮ ਪੂਨਮ ਬਜੋਰੀਆ ਦੀ ਕੋਸ਼ਿਸ਼ ਸਦਕਾ ਅੱਠਵੀਂ ਜਮਾਤ ਦੀ ਵਿਦਿਆਰਥਣ ਸਿਮਰਨ ਕੌਰ ਨੇ ਗਣਿਤ ਪ੍ਰਦਰਸ਼ਨੀ ਵਿੱਚ ਭਾਗ ਲਿਆ ਅਤੇ ਪਹਿਲਾਂ ਸਥਾਨ ਪ੍ਰਾਪਤ ਕੀਤਾ, ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਹੋਏ ਕੁਇਜ਼ ਮੁਕਾਬਲੇ ਵਿੱਚ ਮੈਡਮ ਰੁਪਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਸਮੀਮ , ਮੈਡਮ ਕਿਰਨਜੋਤ ਕੌਰ, ਮੈਡਮ ਸੁਖਵਿੰਦਰ ਕੌਰ ਦੀ ਸਖ਼ਤ ਮਿਹਨਤ ਨਾਲ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਗੁਨਵੀਰ ਕੌਰ.ਅਤੇ ਅਵਤਾਰ ਸਿੰਘ ਪਹਿਲਾਂ ਸਥਾਨ ਪ੍ਰਾਪਤ ਕੀਤਾ।
‌ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦਿਆਂ ਮੁੱਖ ਅਧਿਆਪਕ ਸ਼੍ਰੀ ਅਮਿਤ ਕੁਮਾਰ ਨੇ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ , ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ , ਜਿਸ ਨਾਲ ਵਿਦਿਆਰਥੀ ਕਿਤਾਬੀ ਗਿਆਨ ਨੂੰ ਆਪਣੇ ਜੀਵਨ ਵਿੱਚ ਵਰਤੋ ਯੋਗ ਬਣਾਉਣਾ ਸਿੱਖਦੇ ਹਨ ਅਤੇ ਆਪਣੇ ਵਿਸ਼ੇ ਨੂੰ ਰੋਚਕਤਾ ਨਾਲ ਸਿੱਖਦੇ ਹਨ। ਵਿਦਿਆਰਥੀਆਂ ਦੀ ਵਧੀਆ ਪੇਸ਼ਕਾਰੀ ਲਈ ਸਕੂਲ ਦੇ ਸਮੁੱਚੇ ਸਟਾਫ ਜਿਨ੍ਹਾਂ ਵਿੱਚ ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਦੀਪਕ ਕੁਮਾਰ, ਸ਼੍ਰੀ ਹਰਦੀਪ ਸਿੰਘ, ਸ਼੍ਰੀ ਹਰਿੰਦਰ ਸਿੰਘ, ਸ਼੍ਰੀ ਰਮਨਜੀਤ ਸਿੰਘ, ਸ਼੍ਰੀ ਚਰਨਜੀਤ ਸਿੰਘ
ਨੇ ਵਿਸ਼ੇਸ਼ ਯੋਗਦਾਨ ਦਿੱਤਾ,

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਨੇ ਵੈਟਲੈਂਡ ਜਾਗਰੂਕਤਾ ਦਿਵਸ ਮਨਾਇਆ
Next articleਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਨਿਯੁਕਤ ਕਰਨ ਤੇ ਦੇਸ਼ ਭਰ ਵਿੱਚ ਖੁਸ਼ੀ ਦੀ ਲਹਿਰ-ਸੁੱਖ ਗਿੱਲ ਮੋਗਾ