ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ)– 25 ਅਕਤੂਬਰ 2025- ਅੱਜ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਅਤੇ ਅਕਾਦਮਿਕ ਸਪੋਰਟ ਗਰੁੱਪ ਦੇ ਡੀਆਰਸੀ ਗੁਰਮੇਲ ਸਿੰਘ ਸਾਗੂ ਜੀ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਖੁੱਡੀਆਂ ਗੁਲਾਬ ਸਿੰਘ ਵਿਖੇ ਸਕੂਲ ਦੇ ਹੈਡਮਾਸਟਰ ਸੁਸ਼ੀਲ ਕੁਮਾਰ ਜੀ ਦੀ ਅਗਵਾਈ ਵਿੱਚ ਅੰਗਰੇਜ਼ੀ, ਸਮਾਜਿਕ ਸਿੱਖਿਆ ਵਿਸ਼ੇ ਦਾ ਮੇਲਾ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮੇਂ ਸਕੂਲ ਦੇ ਅੰਗ੍ਰੇਜ਼ੀ ਅਧਿਆਪਕਾਂ ਧਰਮ ਸਿੰਘ ਅਤੇ ਕੁਲਵਿੰਦਰ ਕੌਰ, ਸਮਾਜਿਕ ਸਿੱਖਿਆ ਮਿਸਟ੍ਰੈਸ ਕੁਸਮ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਕਾਰ ਦੇ ਮਾਡਲ ਅਤੇ ਗਤੀਵਿਧੀਆਂ ਪੇਸ਼ ਕਰਨ ਲਈ ਉਤਸਾਹਿਤ ਕੀਤਾ। ਵਿਦਿਆਰਥੀਆਂ ਨੇ ਬਹੁਤ ਹੀ ਦਿਲਚਸਪ ਤਰੀਕੇ ਨਾਲ ਸਮਾਜਿਕ ਸਿੱਖਿਆ ਅਤੇ ਅੰਗ੍ਰੇਜ਼ੀ ਦੀਆਂ ਗਤੀਵਿਧੀਆਂ ਨੂੰ ਮਾਡਲਾਂ ਦੇ ਰੂਪ ਵਿੱਚ ਪੇਸ਼ ਕੀਤਾ। ਇਸ ਸਮੇਂ ਬੀਆਰਸੀ ਸ੍ਰੀ ਅਜੈ ਗਰੋਵਰ ਅਤੇ ਸਰਕਾਰੀ ਹਾਈ ਸਕੂਲ ਦਿਉਣ ਖੇੜਾ ਤੋਂ ਹੈੱਡ ਮਿਸਟ੍ਰੈਸ ਰਾਜ ਕੁਮਾਰੀ, ਅਮਨ ਜਯੋਤੀ ਹਿੰਦੀ ਮਿਸਟ੍ਰੈਸ, ਲਖਵਿੰਦਰ ਸਸ ਮਾਸਟਰ ਵੀ ਉਚੇਚੇ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਰਾਹਨਾ ਕੀਤੀ। ਉਹਨਾਂ ਨੇ ਵਿਭਾਗ ਦੁਆਰਾ ਕਰਵਾਈਆਂ ਜਾਂਦੀਆਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਗਿਆਨ ਚਿਰ ਸਥਾਈ ਹੋ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
ਸਰਕਾਰੀ ਹਾਈ ਸਕੂਲ ਖੁੱਡੀਆਂ ਗੁਲਾਬ ਸਿੰਘ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦਾ ਮੇਲਾ ਲਗਾਇਆ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


