HOME ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਸੈਮੀਨਾਰ ਆਯੋਜਿਤ

ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਸੈਮੀਨਾਰ ਆਯੋਜਿਤ

3

ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਸਰਕਾਰੀ ਹਾਈ ਸਮਾਰਟ ਸਕੂਲ ਅਪਰਾ ਵਿਖੇ ਡਾਕਟਰ ਕਿਰਨ ਕੌਸ਼ਿਕ ਐਸਐਮਓ ਸੀਐਚਸੀ ਅੱਪਰਾ ਅਤੇ ਸਕੂਲ ਮੁਖੀ ਜਸਪਾਲ ਸੰਧੂ ਦੀ ਅਗਵਾਈ ਵਿੱਚ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਇਸ ਸੈਮੀਨਾਰ ਵਿੱਚ ਡਾਕਟਰ ਗੁਰਨੇਕ ਲਾਲ,ਸਕੂਲ ਮੁਖੀ ਜਸਪਾਲ ਸੰਧੂ ਅਤੇ ਡਾਕਟਰ ਵਿਸ਼ਾਲ ਤਨੇਜਾ ਨੇ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਇਹਨਾਂ ਤੋਂ ਬਚਣ ਬਾਰੇ ਜਾਣਕਾਰੀ ਦਿੱਤੀ! ਇਸ ਸੈਮੀਨਾਰ ਵਿੱਚ ਸਕੂਲੀ ਬੱਚਿਆਂ ਦੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਪਹਿਲੇ ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚੇ ਨੂੰ ਸਨਮਾਨਿਤ ਕੀਤਾ ਗਿਆ!ਸਕੂਲ ਮੁਖੀ ਨੇ ਸਾਰਿਆਂ ਨੂੰ ਇਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਸਾਕਾਰਾਤਮਕ ਯੋਗਦਾਨ ਪਾਉਣ ਦੀ ਅਪੀਲ ਕੀਤੀ!ਇਸ ਮੌਕੇ ਹਰਪ੍ਰੀਤ ਕੌਰ ਕੌਂਸਲਰ ਓਟ,ਮਾਸਟਰ ਮਨਦੀਪ ਸਿੰਘ ਮਾਨ,ਸਰਨਜੀਤ ਸਿੰਘ,ਅਰਵਿੰਦਰ ਸਿੰਘ,ਹਰਜੀਤ ਸਿੰਘ,ਨੀਰੂ ਬਾਲਾ,ਨੈਨਸੀ ਰਾਣੀ, ਬਲਜੀਤ ਕੌਰ,ਰਮਨਦੀਪ ਕੌਰ ਕੈਂਥ ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਤਾਰਾਂ ਦੇ ਜਾਲਾਂ ਤੋਂ ਪ੍ਰੇਸ਼ਾਨ ਹੋਈ ਰੋਪੜ ਦੀ ਗ੍ਰੀਨ ਐਵੇਨਿਊ ਕਲੋਨੀ
Next articleਅੰਧਵਿਸ਼ਵਾਸ਼ ਦਾ ਮੁੱਕੜਜਾਲ