ਆਦਿਵਾਸੀ ਇਲਾਕਿਆਂ ’ਚ ਹਕੂਮਤੀ ਜਬਰ ਵਿਰੁੱਧ ਸੂਬਾਈ ਕਨਵੈਨਸ਼ਨ 19 ਜਨਵਰੀ ਨੂੰ

ਲੋਕ ਹੱਕਾਂ ਦੀ ਉੱਘੀ ਕਾਰਕੁਨ ਬੇਲਾ ਭਾਟੀਆ ਅਤੇ ਡਾ. ਨਵਸ਼ਰਨ ਹੋਣਗੇ ਮੁੱਖ ਵਕਤਾ
ਬਰਨਾਲਾ, (ਸਮਾਜ ਵੀਕਲੀ): ਓਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਵੱਲੋਂ 19 ਜਨਵਰੀ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਜਬਰ ਵਿਰੁੱਧ ਸੂਬਾਈ ਕਨਵੈਨਸ਼ਨ ਕੀਤੀ ਜਾਵੇਗੀ। ਫਰੰਟ ਦੇ ਸੂਬਾਈ ਆਗੂਆਂ ਡਾ.ਪਰਮਿੰਦਰ, ਪ੍ਰੋਫੈਸਰ ਏ.ਕੇ.ਮਲੇਰੀ ਅਤੇ ਬੂਟਾ ਸਿੰਘ ਮਹਿਮੂਦਪੁਰ ਨੇ ਦੱਸਿਆ ਕਿ ਕਨਵੈਨਸ਼ਨ ਬਸਤਰ ਅਤੇ ਹੋਰ ਆਦਿਵਾਸੀ ਇਲਾਕਿਆਂ ਅੰਦਰ ਨਕਸਲਵਾਦ ਨੂੰ ਖ਼ਤਮ ਕਰਨ ਦੇ ਨਾਂ ਹੇਠ ਚਲਾਏ ਜਾ ਰਹੇ ਰਾਜਕੀ ਦਹਿਸ਼ਤਵਾਦ ਪਿੱਛੇ ਕੰਮ ਕਰਦੇ ਕਾਰਪੋਰੇਟ-ਹਿੰਦੂਤਵ ਗੱਠਜੋੜ ਦੇ ਅਸਲ ਮਨੋਰਥ ਬਾਰੇ ਸਪਸ਼ਟ ਕਰਨ ਅਤੇ ਇਸ ਫਾਸ਼ੀਵਾਦੀ ਵਰਤਾਰੇ ਨੂੰ ਠੱਲ ਪਾਉਣ ਲਈ ਵਿਸ਼ਾਲ ਜਮਹੂਰੀ ਲਹਿਰ ਖੜ੍ਹੀ ਕਰਨ ਦੀ ਲੋੜ ਨੂੰ ਮੁਖ਼ਾਤਿਬ ਹੋਵੇਗੀ।ਕਨਵੈਨਸ਼ਨ ਵਿਚ ਮੁੱਖ ਵਕਤਾ ਲੋਕ ਹੱਕਾਂ ਦੀ ਉੱਘੀ ਕਾਰਕੁਨ ਬੇਲਾ ਭਾਟੀਆ, ਜੋ ਕਿ ਬਸਤਰ ਆਧਾਰਤ ਖੋਜਕਰਤਾ ਅਤੇ ਆਦਿਵਾਸੀ ਹੱਕਾਂ ਦੀ ਉੱਘੀ ਝੰਡਾਬਰਦਾਰ ਹੈ, ਅਤੇ ਜਮਹੂਰੀ ਹੱਕਾਂ ਦੀ ਪਹਿਰੇਦਾਰ ਨਾਮਵਰ ਸ਼ਖ਼ਸੀਅਤ ਡਾ. ਨਵਸ਼ਰਨ ਹੋਣਗੇ। ਕਨਵੈਨਸ਼ਨ ਦੀ ਤਿਆਰੀ ਲਈ ਵੱਖ-ਵੱਖ ਇਲਾਕਿਆਂ ਵਿਚ ਜਨਤਕ  ਮੁਹਿੰਮ ਚਲਾ ਕੇ ਬੁੱਧੀਜੀਵੀਆਂ, ਲੇਖਕਾਂ, ਕਲਾਕਾਰਾਂ, ਰੰਗਕਰਮੀਆਂ, ਵਕੀਲਾਂ, ਪੱਤਰਕਾਰਾਂ ਸਮੇਤ ਸਮੂਹ ਲੋਕਪੱਖੀ ਅਗਾਂਹਵਧੂ ਸੰਸਥਾਵਾਂ ਅਤੇ ਤਾਕਤਾਂ ਨੂੰ ਦਣਦਣਾ ਰਹੇ ਜਾਬਰ ਹਮਲੇ ਵਿਰੁੱਧ ਆਵਾਜ਼ ਉਠਾਉਣ ਦਾ  ਸੱਦਾ ਦਿੰਦੇ ਹੋਏ ਅਤੇ ਇਹ ਮੰਗ ਕਰਦੇ ਹੋਏ ਲੋਕ-ਰਾਇ ਉਸਾਰੀ ਜਾ ਰਹੀ ਹੈ ਕਿ ਆਦਿਵਾਸੀ ਇਲਾਕਿਆਂ ਵਿਚ ਨਕਸਲੀਆਂ ਅਤੇ ਆਦਿਵਾਸੀਆਂ ਦਾ ਕਤਲੇਆਮ ਬੰਦ ਕੀਤਾ ਜਾਵੇ, ਉਜਾੜੇ ਅਤੇ ਕਾਰਪੋਰੇਟ ਕਬਜ਼ੇ ਦਾ ਸੰਦ ਕਾਰਪੋਰੇਟ ਪੱਖੀ ਆਰਥਕ ਮਾਡਲ ਰੱਦ ਕੀਤਾ ਜਾਵੇ, ਜਲ-ਜੰਗਲ-ਜ਼ਮੀਨ ਉੱਪਰ ਆਦਿਵਾਸੀ ਲੋਕਾਂ ਦਾ ਕੁਦਰਤੀ ਹੱਕ ਤਸਲੀਮ ਕੀਤਾ ਜਾਵੇ, ਜਨਤਕ ਅੰਦੋਲਨਾਂ ਨੂੰ ਗ਼ੈਰਕਾਨੂੰਨੀ/ਪਾਬੰਦੀਸ਼ੁਦਾ ਕਰਾਰ ਦੇ ਕੇ ਕੁਚਲਣ ਦੀ ਨੀਤੀ ਬੰਦ ਕੀਤੀ ਜਾਵੇ ਅਤੇ ਜੇਲ੍ਹਾਂ ਵਿਚ ਡੱਕੇ ਬੁੱਧੀਜੀਵੀਆਂ ਤੇ ਰਾਜਨੀਤਕ ਕਾਰਕੁਨਾਂ ਨੂੰ ਰਿਹਾ ਕੀਤਾ ਜਾਵੇ ।
ਜਾਰੀ ਕਰਤਾ: ਡਾ. ਪਰਮਿੰਦਰ 95010-25030, ਪ੍ਰੋਫੈਸਰ ਏ.ਕੇ.ਮਲੇਰੀ 98557-00310, ਬੂਟਾ ਸਿੰਘ ਮਹਿਮੂਦਪੁਰ 94634-74342
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਵਾਦਤ ਬਣੀ ਹੌਦੀ ਕਾਰਣ ਫਿਰ ਫਿਰ ਹੋਇਆ ਕਾਰ ਹਾਦਸਾ ਨੌਜਵਾਨ ਜਾ ਰਿਹਾ ਸੀ ਹਰਿਮੰਦਰ ਸਾਹਿਬ ਮੱਥਾ ਟੇਕਣ
Next articleਕੀ ਕੁੰਭ ਮੇਲੇ ਨਾਲ ਜੁੜੇ ਜੋਖਮਾਂ ਨੂੰ ਘਟਾਉਣ ਲਈ ਸਰਕਾਰ ਦੇ ਸਰਗਰਮ ਉਪਾਅ ਖਰੇ ਸਾਬਿਤ ਹੋਣੇਗੇ?