ਰਾਏਕੋਟ, (ਸਮਾਜ ਵੀਕਲੀ) ( ਗੁਰਭਿੰਦਰ ਗੁਰੀ ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨਿਰਪੱਖ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ਦੀ ਅਵਾਜ਼ ਬੰਦ ਕਰਨ ਲਈ ਉਨ੍ਹਾਂ ਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ, ਇੰਨਾ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਿਟਾਇਰਡ ਸੁਪਰਵਾਈਜ਼ਰ ਮੰਡੀ ਬੋਰਡ ਸੁਖਮਿੰਦਰ ਸਿੰਘ ਧੂਰਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਜੇਕਰ ਕੋਈ ਅਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਦਬਾਉਣ ਲਈ ਕਈ ਤਰ੍ਹਾਂ ਦੇ ਹੱਥ ਕੰਡੇ ਅਪਣਾਏ ਜਾ ਰਹੇ ਹਨ। ਸ ਖਾਲਸਾ ਨੇ ਕਿਹਾ ਕਿ ਇਹ ਸਭ ਆਪ ਪਾਰਟੀ ਦੀ ਦਿੱਲੀ ਹਾਈਕਮਾਨ ਦੇ ਇਸ਼ਾਰਿਆਂ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ ਸਿਸੋਦੀਆ ਨੂੰ ਪਤਾ ਲੱਗ ਚੁੱਕਾ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਦੀ ਸੁਪਨੇ ਦਿਖਾਉਣ ਵਾਲੀਆਂ ਚਾਲਾਂ ਤੋਂ ਜਾਣੂੰ ਹੋ ਚੁੱਕੇ ਹਨ, ਜੋ ਇੰਨਾ ਨੂੰ ਮੁੜ ਮੂੰਹ ਨਹੀਂ ਲਾਉਣਗੇ। ਧੂਰਕੋਟ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਹਨ, ਤੇ ਉਹ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ਨਾਲ ਚਟਾਂਨ ਵਾਂਗ ਖੜੇ ਹਨ। ਉਨ੍ਹਾਂ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ ਦੀ ਮੰਗ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



