ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ) : ਲੈਂਡ ਪੁਲਿੰਗ ਸਕੀਮ ਦੇ ਵਿਰੁੱਧ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿਲ੍ਹਾ ਲੁਧਿਆਣਾ ਵਿੱਚ ਇੱਕ ਵਿਸ਼ਾਲ ਟਰੈਕਟਰ ਮਾਰਚ ਕਰਕੇ ਆਪਣਾ ਰੋਸ਼ ਜਾਹਰ ਕੀਤਾ ਗਿਆ। ਇਸ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਦੀ ਅਗਵਾਈ ਹੇਠ ਇੱਕ ਵੱਡਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ, ਅਮਨਦੀਪ ਸ਼ਰਮਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਦਿੱਲੀ ਦੇ ਅਕਾਵਾਂ ਦੀ ਕਠਪੁਤਲੀ ਬਣਕੇ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਜਿਸ ਤੇ 80 ਪ੍ਰਤੀਸ਼ਤ ਪਰਿਵਾਰ ਕਾਸ਼ਤ ਕਰਕੇ ਆਪਣਾ ਅਤੇ ਘਰ ਦਾ ਗੁਜ਼ਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੈਂਡ ਪੂਲਿੰਗ ਸਕੀਮ ਦਾ ਫੁਰਮਾਨ ਜਾਰੀ ਕਰਕੇ ਕਿਸਾਨਾਂ ਦੀ ਅਰਥ ਵਿਵਸਥਾ ਨੂੰ ਤਬਾਹ ਕਰਨ ਦੀ ਡੂੰਘੀ ਸਾਜਿਸ਼ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਇਸ ਨਾਦਰਸ਼ਾਹੀ ਫੁਰਮਾਨ ਨੂੰ ਤੁਰੰਤ ਵਾਪਸ ਲਵੇ, ਨਹੀਂ ਫਿਰ ਕਿਸਾਨਾਂ ਦੇ ਰੋਹ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ। ਇਸ ਮੌਕੇ ਹਾਕਮ ਸਿੰਘ ਤੂੰਗਾਹੇੜੀ, ਸਰਪੰਚ ਰਾਜਦੀਪ ਸਿੰਘ ਸੀਲੋਆਣੀ, ਕਮਲ ਬੱਸੀਆ, ਸੋਣੀ ਧੂਰਕੋਟ, ਬਲਵਿੰਦਰ ਸਿੰਘ ਜੱਟਪੁਰਾ, ਬਲਵੀਰ ਬੱਸੀਆ, ਅਮਨਪ੍ਰੀਤ ਫੇਰੂਰਾਈਂ ਇਕਾਈ ਪ੍ਰਧਾਨ, ਗੁਰਪ੍ਰੀਤ ਸਿੰਘ ਇਕਾਈ ਪ੍ਰਧਾਨ, ਲਖਵੀਰ ਸਿੰਘ ਬੋਪਾਰਾਏ ਇਕਾਈ ਪ੍ਰਧਾਨ, ਦਲਜੀਤ ਤਾਜਪੁਰ, ਡੀਸੀ ਗਿੱਲ ਪੰਚ, ਜੱਗੀ ਸਿੱਧੂ ਸੀਲੋਆਣੀ, ਬੱਬੂ ਪੰਚ ਸੀਲੋਆਣੀ, ਕੁਲਵੰਤ ਸਿੰਘ ਸੀਲੋਆਣੀ, ਗੋਰਾ ਸੀਲੋਆਣੀ, ਚੰਨਾ ਸੀਲੋਆਣੀ, ਗੁਰਪ੍ਰੀਤ ਚੀਮਾ ਬੱਸੀਆ, ਦਰਸ਼ਨ ਉੱਪਲ ਬੱਸੀਆ, ਬਿੱਟੂ ਤੂੰਗਾਹੇੜੀ, ਲਾਲੀ ਬੁਟਾਹਰੀ, ਅਵਤਾਰ ਸਿੰਘ ਧਾਲੀਵਾਲ, ਚਮਕੌਰ ਸਿੰਘ ਸਾਬਕਾ ਸਰਪੰਚ, ਧਰਮਪਾਲ ਸਿੰਘ ਫੌਜੀ, ਸੇਵਕ ਬੋਪਾਰਾਏ, ਗੁਰਪ੍ਰੀਤ ਫੈਰੂਰਾਈ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



