HOME ਸਿਹਤ ਵਿਭਾਗ ਵਲੋਂ ਸਰਕਾਰੀ ਐਮਪੀਐਚਡਬਲਿਊ (ਫ) ਟ੍ਰੇਨਿੰਗ ਸਕੂਲ ਵਿਖੇ ਵਿਸ਼ਵ ਹਾਈਪਰਟੈਨਸ਼ਨ ਮੰਥ...

ਸਿਹਤ ਵਿਭਾਗ ਵਲੋਂ ਸਰਕਾਰੀ ਐਮਪੀਐਚਡਬਲਿਊ (ਫ) ਟ੍ਰੇਨਿੰਗ ਸਕੂਲ ਵਿਖੇ ਵਿਸ਼ਵ ਹਾਈਪਰਟੈਨਸ਼ਨ ਮੰਥ ਸੰਬੰਧੀ ਪ੍ਰੋਗਰਾਮ ਕਰਵਾਇਆ

3

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਪਰਿਵਾਰ ਭਲਾਈ ਅਫ਼ਸਰ ਡਾ ਰਣਜੀਤ ਸਿੰਘ ਦੀ ਯੋਗ ਅਗਵਾਈ ਹੇਠ 17 ਮਈ ਤੋਂ ਵਿਸ਼ਵ ਹਾਈਪਰਟੈਨਸ਼ਨ ਮੰਥ ਸੰਬੰਧੀ ਜ਼ਿਲੇ ਭਰ ਵਿੱਚ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸੇ ਲੜੀ ਦੇ ਤਹਿਤ ਅੱਜ ਸਰਕਾਰੀ ਏਐਨਐਮ ਟ੍ਰੇਨਿਗ ਸਕੂਲ ਹੁਸ਼ਿਆਰਪੁਰ ਵਿਖੇ ਮੀਡੀਆ ਵਿੰਗ ਵਲੋਂ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਿਪਟੀ ਮਾਸ ਮੀਡੀਆ ਅਫ਼ਸਰ ਡਾ ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫ਼ਸਰ ਸ਼੍ਰੀਮਤੀ ਰਮਨਦੀਪ ਕੌਰ, ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ ਤੇ ਟੀਚਿੰਗ ਸਟਾਫ਼ ਹਾਜ਼ਰ ਸਨ। ਇਸ ਮੌਕੇ ਡਾ ਰਣਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਲੱਡ ਪ੍ਰੈਸ਼ਰ ਇਕ ਅਜਿਹੀ ਸਥਿਤੀ ਹੈ ਜਿਹੜੀ ਸ਼ੂਗਰ, ਸਟ੍ਰੋਕ ਕਿਡਨੀ ਅਤੇ ਦਿਲ ਦੀਆਂ ਬਿਮਾਰੀਆਂ ਵਰਗੀਆਂ ਬਹੁਤ ਸਾਰੀਆਂ ਬਿਮਾਰੀਆਂ ਦਾ ਕਾਰਨ ਬਣਦੀ ਹੈ। ਅਸੀਂ ਆਪਣਾ ਲਾਇਫ਼ ਸਟਾਈਲ ਅਤੇ ਖਾਣ ਪੀਣ ਦੀਆਂ ਆਦਤਾਂ ਨੂੰ ਬਦਲ ਕੇ ਅਤੇ ਰੋਜ਼ਾਨਾ ਕਸਰਤ ਕਰਕੇ ਅਤੇ ਮੈਡੀਸਿਨ ਨਾਲ ਆਪਣੇ ਬੀਪੀ ਨੂੰ ਕੰਟ੍ਰੋਲ ਵਿੱਚ ਰੱਖ ਸਕਦੇ ਹਾਂ। 30 ਸਾਲ ਦੀ ਉਮਰ ਤੋਂ ਬਾਅਦ ਸਾਨੂੰ ਸਭ ਨੂੰ ਆਪਣਾ ਬੀਪੀ ਚੈੱਕ ਕਰਵਾਉਂਦੇ ਰਹਿਣਾ ਚਾਹੀਦਾ ਹੈ। ਟ੍ਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਸਪੀਚ ਰਾਹੀਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਸ਼ੇ ਨਾਲ ਸੰਬੰਧੀ ਉਹਨਾਂ ਦਰਮਿਆਨ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥਣਾ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਹਾਈਪਰਟੈਂਸ਼ਨ ਜਾਗਰੂਕਤਾ ਸੰਬੰਧੀ ਵਿਦਿਆਰਥਣਾਂ ਨੇ ਚਾਰਟ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲਿਆ ਤੇ ਬਹੁਤ ਸੁੰਦਰ ਜਾਣਕਾਰੀ ਭਰਪੂਰ ਚਾਰਟ ਬਣਾਏ। ਰੋਲ ਪਲੇਅ ਰਾਹੀਂ ਉਹਨਾਂ ਨੇ ਦੱਸਿਆ ਕਿ ਬਲੱਡ ਪ੍ਰੈਸ਼ਰ ਨੂੰ ਹਲਕੇ ਵਿੱਚ ਨਾ ਲਓ। ਨੇੜੇ ਦੇ ਸਿਹਤ ਕੇਂਦਰ ਵਿਖੇ ਸਮੇਂ ਸਮੇਂ ਤੇ ਆਪਣਾ ਬੀਪੀ ਚੈੱਕ ਕਰਵਾਓ। ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਅੰਤ ਵਿੱਚ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਗਿਆਨ ਵਰਧਕ ਪ੍ਰੋਗਰਾਮ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਨਿਕਾਸ ਕੁਮਾਰ
Next articleਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ