ਸਰਕਾਰੀ ਮਿਡਲ ਸਕੂਲ ਸੁੰਨੜਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)– ਫਰਵਰੀ 2023 ਵਿੱਚ ਹੋਈ ਅੱਠਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚ ਸਰਕਾਰੀ ਮਿਡਲ ਸਕੂਲ ਸੁੰਨੜਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਜਗੁਜਾਰੀ ਦਿਖਾਈ। ਇਹਨਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚੋਂ ਪਹਿਲਾਂ ਸਥਾਨ ਪਲਕਪ੍ਰੀਤ ਕੌਰ 584/600, ਦੂਜਾ ਸਥਾਨ ਖੁਸ਼ਬੂ ਨੇ 580/600 ਤੇ ਤੀਜਾ ਸਥਾਨ ਦਮਨੀਤ ਸਿੰਘ ਨੇ 572/600 ਨੰਬਰ ਪ੍ਰਾਪਤ ਕੀਤੇ।

ਇਸ ਮੌਕੇ ਸਕੂਲ ਇੰਚਾਰਜ ਸੁਖਦਿਆਲ ਸਿੰਘ ਝੰਡ ਨੇ ਦੱਸਿਆ ਕਿ ਸਕੂਲ ਦੇ ਕੁੱਲ ਨੌ (09) ਬੱਚਿਆਂ ਵਿਚੋਂ ਸੱਤ (07) ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਵੱਧ ਨੰਬਰ ਪ੍ਰਾਪਤ ਕੀਤੇ। ਇਸ ਮੌਕੇ ਸ਼੍ਰੀਮਤੀ ਦਲਜੀਤ ਕੌਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਕਪੂਰਥਲਾ, ਸ:ਬਿਕਰਮਜੀਤ ਸਿੰਘ ਥਿੰਦ ਡਿਪਟੀ ਡੀ.ਈ.ੳ (ਸੈ.ਸਿ) ਕਪੂਰਥਲਾ, ਪ੍ਰਿੰਸੀਪਲ ਰਵਿੰਦਰ ਕੌਰ ਬਲਾਕ ਨੋਡਲ ਅਫਸਰ ਕਪੂਰਥਲਾ-1 ਤੇ ਸਰਪੰਚ ਤਰਲੋਚਨ ਸਿੰਘ ਗੋਸ਼ੀ ਨੇ ਸਕੂਲ ਇੰਚਾਰਜ ਸੁਖਦਿਆਲ ਸਿੰਘ ਝੰਡ ਤੇ ਸ਼੍ਰੀ ਮਨੂੰ ਕੁਮਾਰ ਪਰਾਸ਼ਰ ਸਾਇੰਸ ਮਾਸਟਰ ਨੂੰ ਸਲਾਨਾ ਨਤੀਜਾ ਸ਼ਾਨਦਾਰ ਆਉਣ ਤੇ ਵਧਾਈ ਦਿੱਤੀ ਤੇ ਕਿਹਾ ਕਿ ਅਧਿਆਪਕ ਭਵਿੱਖ ਵਿੱਚ ਵੀ ਬੱਚਿਆਂ ਨੂੰ ਲਗਨ ਤੇ ਮਿਹਨਤ ਨਾਲ ਪੜਾਉਂਦੇ ਰਹਿਣਗੇ ਤੇ ਸਕੂਲ਼ ਦਾ ਨਾਮ ਰੋਸ਼ਨ ਕਰਦੇ ਰਹਿਣਗੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬੀ ਨੌਜਵਾਨ ਪੀੜ੍ਹੀ ਦੀ ਬਿਹਤਰੀ ਲਈ ਨੈਤਿਕ ਕਦਰਾਂ ਕੀਮਤਾਂ ਸੰਬੰਧੀ ਸੈਮੀਨਾਰ
Next articleਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ