ਰੋਪੜ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੋਪੜ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੋਲਡੀ ਪਰਖਾਲੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਮਨਰੇਗਾ ਮਜ਼ਦੂਰਾਂ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ ।ਪਿਛਲੇ ਕਈ ਮਹੀਨਿਆਂ ਤੋਂ ਮਜ਼ਦੂਰਾਂ ਵਲੋਂ ਕੀਤੇ ਕੰਮ ਦੀ ਬਕਾਇਆ ਰਾਸ਼ੀ ਖੜੀ ਹੈ ਮੋਦੀ ਸਰਕਾਰ ਵੱਲੋਂ ਮਨਰੇਗਾ ਮਜ਼ਦੂਰਾਂ ਤੋਂ ਕੰਮ ਕਰਵਾਇਆ ਗਿਆ ਪ੍ਰੰਤੂ ਕੀਤੇ ਕੰਮ ਦੇ ਪੈਸੇ ਜਾਰੀ ਨਹੀਂ ਦਿੱਤੇ ਜਾ ਰਹੇ ਬੇਸ਼ੱਕ ਸਰਕਾਰ ਨੇ ਨਾਮ ਬਦਲ ਦਿੱਤਾ ਪਰ ਸਰਕਾਰ ਮਨਰੇਗਾ ਮਜ਼ਦੂਰਾਂ ਦੇ ਪੈਸੇ ਤੁਰੰਤ ਜਾਰੀ ਕਰੇ ਤਾਂ ਜੋ ਗਰੀਬ ਲੋਕ ਆਪਣੇ ਘਰਾਂ ਦਾ ਗੁਜ਼ਾਰਾ ਅਤੇ ਬੱਚਿਆਂ ਦੀ ਪੜ੍ਹਾਈ ਕਰਵਾ ਸਕਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



