ਨਵੀਂ ਦਿੱਲੀ (ਸਮਾਜ ਵੀਕਲੀ):ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੇ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਰਕਾਰ ਨੂੰ ‘ਚੀਨ ਵੱਲੋਂ ਕੀਤੇ ਕਬਜ਼ੇ’ ਦਾ ਸੱਚ ਵੀ ਸਵੀਕਾਰ ਕਰ ਲੈਣਾ ਚਾਹੀਦਾ ਹੈ। ਚੀਨ ਨਾਲ ਸਰਹੱਦੀ ਵਿਵਾਦ ਨਜਿੱਠਣ ਸਬੰਧੀ ਭਾਰਤ ਸਰਕਾਰ ਦੇ ਤੌਰ ਤਰੀਕਿਆਂ ਦੀ ਕਾਂਗਰਸ ਵੱਲੋਂ ਲੰਮੇ ਸਮੇਂ ਤੋਂ ਆਲੋਚਨਾ ਕੀਤੀ ਜਾ ਰਹੀ ਹੈ। ਕਾਂਗਰਸ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਉਸ ਨੇ ਭਾਰਤ ਦੀ ਖੇਤਰੀ ਖੁਦਮੁਖਤਿਆਰੀ ਨਾਲ ਸਮਝੌਤਾ ਕੀਤਾ ਹੈ। ਰਾਹੁਲ ਗਾਂਧੀ ਨੇ ਹਿੰਦੀ ’ਚ ਟਵੀਟ ਕੀਤਾ, ‘ਹੁਣ ਚੀਨੀ ਕਬਜ਼ੇ ਦਾ ਸੱਚ ਵੀ ਮੰਨ ਲੈਣਾ ਚਾਹੀਦਾ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly