ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲ੍ਹਾ ਹੁਸ਼ਿਆਰਪੁਰ ਦੀ ਅਹਿਮ ਮੀਟਿੰਗ ਹੁਸ਼ਿਆਰਪੁਰ ਵਿਖੇ ਹੋਈ ਜਿਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲ੍ਹਾ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ, ਬਲਾਕ ਵਾਈਜ ਪ੍ਰਧਾਨ ਪੰਕਜ ਸ਼ਰਮਾ , ਜ਼ਿਲ੍ਹਾ ਖਜਾਨਚੀ ਜਗਵਿੰਦਰ ਸਿੰਘ, ਜ਼ਿਲ੍ਹਾ ਪ੍ਰਚਾਰ ਸਕੱਤਰ ਗੁਰਮੁਖ ਸਿੰਘ ਬਲਾਲਾ , ਸਚਿਨ ਕੁਮਾਰ, ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਪੰਜਾਬ ਸਰਕਾਰ ਮੀਟਿੰਗਾਂ ਦਾ ਸਮਾਂ ਦੇ ਕੇ ਵਾਰ-ਵਾਰ ਮੁਕਰ ਰਹੀ ਹੈ ਅਤੇ ਆਪਣੀ ਡੰਗ ਟਪਾਊ ਨੀਤੀ ਨਾਲ ਸਮਾਂ ਲੰਘਾ ਰਹੀ ਹੈ I ਸਰਕਾਰ ਦੀ ਇਸੇ ਡੰਗ ਟਪਾਊ ਨੀਤੀ ਦੇ ਵਿਰੋਧ ਵਿੱਚ ਪੰਜਾਬ ਯੂਟੀ ਮੁਲਾਜਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ 18 ਅਗਸਤ ਦਿਨ ਐਤਵਾਰ ਨੂੰ ਚੱਬੇਵਾਲ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪੂਰੇ ਪੰਜਾਬ ਤੋਂ ਹਜ਼ਾਰਾਂ ਅਧਿਆਪਕ ਆਪਣੇ ਪਰਿਵਾੱਰਾਂ ਸਮੇਤ ਸ਼ਾਮਿਲ ਹੋਣਗੇ । ਉਹਨਾਂ ਅੱਗੇ ਕਿਹਾ ਕਿ 22 ਅਗਸਤ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਪੁਰਾਣੀ ਪੈਨਸ਼ਨ,ਡੀਏ ਅਤੇ ਬੰਦ ਭੱਤਿਆਂ ਨੂੰ ਬਹਾਲ ਕਰਕੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਲੈਣ ਨਹੀਂ ਤਾਂ ਜਿਮਨੀ ਚੋਣਾਂ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਦੇ ਭਾਰੀ ਰੋਸ਼ ਦਾ ਸਾਹਮਣਾ ਕਰਨਾ ਪਵੇਗਾ Iਇਸ ਮੌਕੇ ਲੈਕਚਰਾਰ ਗੁਰਪ੍ਰੀਤ ਸਿੰਘ, ਮਾਸਟਰ ਭੁਪਿੰਦਰ ਸਿੰਘ,ਲਖਵੀਰ ਸਿੰਘ ,ਅੰਮ੍ਰਿਤਪਾਲ ਸਿੰਘ, ਰਸ਼ਪਾਲ ਸਿੰਘ ,ਸਰਤਾਜ ਸਿੰਘ ,ਮਲਕੀਤ ਸਿੰਘ ,ਚਰਨਜੀਤ ਸਿੰਘ ਗੁਰਪ੍ਰੀਤ ਸਿੰਘ ਕੁਲਵਿੰਦਰ ਸਿੰਘ ,ਲਖਵਿੰਦਰ ਸਿੰਘ ,ਸੰਦੀਪ ਸਿੰਘ, ਨਵਤੇਜ ਸਿੰਘ ,ਅਨਿਲ ਕੁਮਾਰ ਕਸ਼ਮੀਰ, ਸਿੰਘ ,ਹਰਦੀਪ ਸਿੰਘ,
ਅਵਤਾਰ ਸਿੰਘ ,ਪੁਰਸ਼ੋਤਮ ਸਿੰਘ ,ਹਰਮੀਕ ਸਿੰਘ ਮੀਕਾ, ਜਸਵਿੰਦਰ ਸਿੰਘ, ਆਦਿ ਜੁਝਾਰੂ ਸਾਥੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly