HOME ਸਰਕਾਰੀ ਪ੍ਰਾਇਮਰੀ ਸਕੂਲ ਔਲਖ ਵਿਖੇ ਡਾ. ਭੀਮ ਰਾਓ ਅੰਬੇਦਕਰ ਦਾ ਜਨਮਦਿਨ ਮਨਾਇਆ

ਸਰਕਾਰੀ ਪ੍ਰਾਇਮਰੀ ਸਕੂਲ ਔਲਖ ਵਿਖੇ ਡਾ. ਭੀਮ ਰਾਓ ਅੰਬੇਦਕਰ ਦਾ ਜਨਮਦਿਨ ਮਨਾਇਆ

5

ਨਕੋਦਰ ਮਹਿਤਪੁਰ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਅੱਜ ਸਰਕਾਰੀ ਪ੍ਰਾਇਮਰੀ ਸਕੂਲ ਔਲਖ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮਦਿਨ ਮਨਾਇਆ ਗਿਆ। ਪਿੰਡ ਦੇ ਸਾਬਕਾ ਸਰਪੰਚ ਸ਼੍ਰੀ ਗੁਰਦੀਪ ਕੁਮਾਰ ਜੀ ਦੀ ਫੈਮਲੀ ਵੱਲੋਂ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਸਾਰੇ ਬੱਚਿਆਂ ਨੂੰ ਇਨਾਮਾ ਨਾਲ ਸਨਮਾਨਿਤ ਕੀਤਾ ਗਿਆ ਇਸ ਮੌਕੇ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਸਕੂਲ ਦੇ ਮੁੱਖ ਅਧਿਆਪਕ ਨੇ ਬੱਚਿਆਂ ਵੱਲੋਂ ਪਿਛਲੇ ਸਾਲ ਕੀਤੀਆਂ ਪ੍ਰਾਪਤੀਆਂ ਦਾ ਵੇਰਵਾ ਦਿੱਤਾ। ਸ੍ਰੀ ਡੀ ਡੀ ਅਹੀਰ ਜੀ ਵੱਲੋਂ ਬੱਚਿਆਂ ਨੂੰ ਡਾਕਟਰ ਅੰਬੇਦਕਰ ਜੀ ਦੇ ਦਰਸਾਏ ਰਾਹ ਤੇ ਚੱਲਣ ਦਾ ਸੁਨੇਹਾ ਦਿੱਤਾ ਗਿਆ ਇਸ ਮੌਕੇ ਤੇ ਡਾਕਟਰ ਅੰਬੇਦਕਰ ਸਾਹਿਬ ਦਾ ਜਨਮਦਿਨ ਕੇਕ ਕੱਟ ਕੇ ਬਣਾਇਆ ਗਿਆ ਬੱਚਿਆਂ ਨੂੰ ਸਟੇਸ਼ਨਰੀ ਅਤੇ ਫਰੂਟਸ ਦਿੱਤੇ ਗਏ ਇਸ ਮੌਕੇ ਤੇ ਸ਼੍ਰੀ ਗੁਰਦੀਪ ਕੁਮਾਰ ਜੀ ਦੀ ਸਾਰੀ ਫੈਮਲੀ ,ਸ੍ਰੀ ਅਸ਼ੋਕ ਕੁਮਾਰ ਜੀ ਸਰਪੰਚ ਪਿੰਡ ਔਲਖ, ਸ਼੍ਰੀ ਨਰੇਸ਼ ਕੁਮਾਰ ਦੁਆਬਾ ਹੈਡਲਾਈਨ ਨਿਊਜ਼,ਸ੍ਰੀਮਤੀ ਪੂਜਾ ਚੇਅਰਮੈਨ ਐਸਐਮਸੀ ਕਮੇਟੀ ,ਮੈਡਮ ਮਨਜੀਤ ਕੌਰ ਅਤੇ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ। ਅੰਤ ਵਿੱਚ ਸਕੂਲ ਮੁੱਖ ਅਧਿਆਪਕ ਸਰਦਾਰ ਗੁਰਪ੍ਰੀਤ ਸਿੰਘ ਵੱਲੋਂ ਸਾਰਿਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleअसम में रिकॉर्ड 85.96% मतदान, सत्ता बनाम विपक्ष—किसके पक्ष में जाएगा जनादेश?
Next articleਪੇਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ ‌