HOME ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ), ਬਲਾਚੌਰ ਵਿਖੇ ਸਫ਼ਾਈ ਅਤੇ ਨਿੱਜੀ ਸਿਹਤ ਸਬੰਧੀ ਜਾਗਰੂਕਤਾ...

ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ), ਬਲਾਚੌਰ ਵਿਖੇ ਸਫ਼ਾਈ ਅਤੇ ਨਿੱਜੀ ਸਿਹਤ ਸਬੰਧੀ ਜਾਗਰੂਕਤਾ ਗਤੀਵਿਧੀ ਆਯੋਜਿਤ

1
ਨਵਾਂਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਵੱਛ ਭਾਰਤ ਮਿਸ਼ਨ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ), ਬਲਾਚੌਰ ਵਿਖੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਅਤੇ ਨਿੱਜੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣਾ, ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਕੂੜੇ ਨੂੰ ਅੱਗ ਨਾ ਲਗਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨਿੱਜੀ ਸਫ਼ਾਈ ਦੀਆਂ ਚੰਗੀਆਂ ਆਦਤਾਂ, ਜਿਵੇਂ ਕਿ ਸਮੇਂ-ਸਮੇਂ ’ਤੇ ਹੱਥ ਧੋਣਾ, ਆਪਣੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਜਾਗਰੂਕਤਾ ਮੁਹਿੰਮ ਦੌਰਾਨ ਸਾਲਿਡ ਵੇਸਟ ਮੈਨੇਜਮੈਂਟ ਐਕਸਪਰਟ ਸ੍ਰੀਮਤੀ ਕੀਰਤ ਚੌਹਾਨ, ਆਈ.ਈ.ਸੀ.-ਸੀ.ਬੀ. ਐਕਸਪਰਟ ਸ੍ਰੀਮਤੀ ਸ਼ਬਨਮ, ਸੀ.ਐੱਫ. ਸ੍ਰੀਮਤੀ ਮਨਿੰਦਰ ਕੌਰ ਅਤੇ ਸਵੱਛ ਭਾਰਤ ਮਿਸ਼ਨ ਦੇ ਮੋਟੀਵੇਟਰ ਮੌਜੂਦ ਰਹੇ। ਟੀਮ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਾਤਾ ਕੁਲਵੀਰ ਕੌਰ, ਮੁਬਾਰਕਪੁਰ ਦਾ ਸ਼ਰੀਰ ਮੌਤ ਤੋਂ ਬਾਅਦ ਪਰਿਵਾਰ ਨੇ ਦਾਨ ਕੀਤਾ।
Next articleਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮੌਕੇ “ਸਿਹਤਮੰਦ ਰੁਟੀਨ ਅਤੇ ਸਕੂਲ ਤਿਆਰੀ” ਵਿਸ਼ੇ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ