ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ) ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀ ਸਿੰਘ ਵਿਖੇ ਨਵੇਂ ਦਾਖਲ ਹੋਣ ਵਾਲੇ ਬੱਚਿਆਂ ਲਈ ਟਾਇਟਲ ਰੈਡੀਨੈੱਸ ਮੇਲਾ (ਕਮਾਲ ਦੀ ਤਿਆਰੀ) ਬੜੇ ਉਤਸ਼ਾਹ ਅਤੇ ਰੌਣਕ ਨਾਲ ਕਰਵਾਇਆ ਗਿਆ। ਇਸ ਦੌਰਾਨ ਜਿੱਥੇ ਵਿਸ਼ੇਸ਼ ਤੌਰ ਤੇ ਬੀਪੀਈਓ ਇਤਬਾਰ ਸਿੰਘ ਨੱਥੋਵਾਲ ਤੇ ਸੈਂਟਰ ਹੈਁਡ ਟੀਚਰ ਰਾਜਮਿੰਦਰਪਾਲ ਸਿੰਘ ਪਰਮਾਰ ਪਹੁੰਚੇ ਉੱਥੇ ਹੀ ਪ੍ਰਥਮ ਟੀਮ ਦੇ ਜਿਲ੍ਹਾ ਸਹਾਇਕ ਕੌਆਰਡੀਨੇਟਰ ਮਨਪ੍ਰੀਤ ਕੌਰ ਰੁੜਕਾਂ ਕਲਾਂ ਤੇ ਮਨਦੀਪ ਕੌਰ, ਮਨਪ੍ਰੀਤ ਕੌਰ ਅਤੇ ਰਤਨਦੀਪ ਕੌਰ ਪ੍ਰੀ ਪ੍ਰਾਇਮਰੀ ਕੌਨਟੈਂਟ, ਸੁਰਜੀਤ ਸਿੰਘ ਅਕਾਊਂਟੈਂਟ ਮਿਲਕੇ ਬੱਚਿਆਂ ਤੇ ਮਾਪਿਆਂ ਨੂੰ ਗਤੀਵਿਧੀਆਂ ਕਰਵਾਈਆਂ। ਇਸ ਮੇਲੇ ਦਾ ਉਦੇਸ਼ ਬੱਚਿਆਂ ‘ਚ ਬੋਧਿਕ ਵਿਕਾਸ, ਸਮਾਜਿਕ ਤੇ ਭਾਵਨਾਤਮਕ ਵਿਕਾਸ, ਸਰੀਰਕ ਵਿਕਾਸ, ਭਾਸ਼ਾਈ ਵਿਕਾਸ ਤੇ ਗਣਿਤ ਦੀ ਪੂਰਵ ਤਿਆਰੀ ਦੇ ਨਾਲ ਨਾਲ ਸਕੂਲੀ ਮਾਹੌਲ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਪੈਦਾ ਕਰਨਾ ਸੀ। ਮੇਲੇ ਦੌਰਾਨ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਸਿੱਖਿਆਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਖੇਡਾਂ, ਗੀਤਾਂ, ਕਵਿਤਾਵਾਂ ਅਤੇ ਰੰਗ ਭਰਨ ਵਰਗੀਆਂ ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਸਕੂਲ ਦੀਆਂ ਸਹੂਲਤਾਂ ਅਤੇ ਪੜ੍ਹਾਈ ਦੇ ਢੰਗ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਮੁਖੀ ਦਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਮੇਲਿਆਂ ਨਾਲ ਬੱਚਿਆਂ ਵਿੱਚ ਸਕੂਲ ਪ੍ਰਤੀ ਡਰ ਖਤਮ ਹੁੰਦਾ ਹੈ ਅਤੇ ਉਹ ਖੁਸ਼ੀ-ਖੁਸ਼ੀ ਸਕੂਲ ਆਉਣ ਲਈ ਪ੍ਰੇਰਿਤ ਹੁੰਦੇ ਹਨ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲਾ ਕਰਵਾਉਣ ਦੀ ਅਪੀਲ ਵੀ ਕੀਤੀ। ਸਮਾਗਮ ਦੇ ਅੰਤ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮੇਲੇ ਨੂੰ ਬੱਚਿਆਂ ਅਤੇ ਮਾਪਿਆਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਇਸ ਮੌਕੇ ਬਲਵਿੰਦਰ ਕੌਰ, ਜਸਵੀਰ ਕੌਰ, ਰਾਜਿੰਦਰ ਕੌਰ, ਜਸਵੀਰ ਕੌਰ(ਸਾਰੇ ਆਂਗਣਵਾੜੀ ਵਰਕਰ), ਕੁਲਦੀਪ ਕੌਰ, ਮਨਪ੍ਰੀਤ ਕੌਰ, ਪ੍ਰਭਜੋਤ ਕੌਰ ਆਂਗਣਵਾੜੀ ਸੈਂਟਰ ਬੁਰਜ ਹਰੀ ਸਿੰਘ ਆਦਿ ਹਾਜ਼ਰ ਸਨ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


