ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਸਰਕਾਰੀ ਪ੍ਰਾਇਮਰੀ ਸਕੂਲ ਚੱਕ ਕ਼ਲਾਲ ਵਿਖੇ ਮੈਗਾ ਪੀਟੀਐਮ ਅਤੇ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਕ਼ਲਾਲ ਦੇ ਵੱਖ-ਵੱਖ ਜਮਾਤਾਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਪਿੰਡ ਦੇ ਪੰਚਾਇਤ ਮੈਂਬਰਾਂ , ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਇਨਾਮ ਵੰਡੇ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਲੰਬੜਦਾਰ ਹੰਸਰਾਜ ਨੇ ਕਿਹਾ ਬੇਸ਼ਕ ਮਾਪਿਆਂ ਨੂੰ ਇੱਕ ਰੋਟੀ ਘੱਟ ਖਾ ਲੈਣੀ ਚਾਹੀਦੀ ਹੈ ਅਤੇ ਆਪਣੇ ਬੱਚਿਆਂ ਨੂੰ ਜਰੂਰ ਪੜਾਉਣਾ ਚਾਹੀਦਾ ਹੈ ਤਾਂ ਕਿ ਆਉਣ ਵਾਲੇ ਟਾਈਮ ਵਿੱਚ ਬੱਚਿਆਂ ਨੂੰ ਕਿਸੇ ਕਾਰਨ ਪੜ੍ਹਾਈ ਤੋਂ ਵਾਂਝਾ ਨਾ ਰਹਿਣਾ ਪਵੇ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪੰਚ ਅਵਤਾਰ ਸਿੰਘ, ਜਸਵਿੰਦਰ ਸਿੰਘ, ਓਕਾਰ ਸਿੰਘ, ਗੁਰਬਚਨ ਸਿੰਘ ਸਾਬਕਾ ਪੰਚ, ਰਮਨ ਜੋਤ ਕੌਰ ਵਾਈਸ ਚੇਅਰਮੈਨ ਐਸਐਮਸੀ, ਆਸ਼ਾ ਰਾਣੀ,ਰਮੇਸ਼ ਸਿੰਘ ਪ੍ਰਧਾਨ ਗ੍ਰਾਮ ਪੰਚਾਇਤ ਵੈਲਫੇਅਰ ਐਸੋਸੀਏਸ਼ਨ ਚੱਕ ਕਲਾਲ, ਕੁਲਦੀਪ ਸਿੰਘ ਸਿੱਖਿਆ ਮਾਹਰ , ਕਮਲਦੀਪ ਦਾਨੀ ਸੱਜਣ,ਮਨਜਿੰਦਰ ਕੌਰ ਅਤੇ ਬਾਕੀ ਪਤਵੰਤੇ ਸੱਜਣਾਂ ਨੇ ਭਾਗ ਲਿਆ। ਸਕੂਲ ਦੇ ਅਧਿਆਪਕ ਸ੍ਰੀਮਤੀ ਨਰਿੰਦਰ ਕੌਰ ਨੇ ਵੱਖ ਵੱਖ ਕਲਾਸਾਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਮੁੱਖ ਅਧਿਆਪਕ ਸ੍ਰੀ ਜਸਵੀਰ ਸਿੰਘ ਨੇ ਆਏ ਹੋਏ ਪੰਚਾਇਤ ਮੈਂਬਰਾਂ , ਐਸਐਮਸੀ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj