ਸ਼੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ( ਧਰਮਾਣੀ ) ਸ਼੍ਰੀ ਅਨੰਦਪੁਰ ਸਾਹਿਬ ਦੇ ਲਾਗਲੇ ਪਿੰਡ ਗੰਭੀਰਪੁਰ ਲੋਅਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਤੀਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਅਗਸਤ 2025 ਦੇ ਦੌਰਾਨ ਹੋਈ ਨੈਤਿਕ ਸਿੱਖਿਆ ਇਮਤਿਹਾਨ ਪ੍ਰੀਖਿਆ ਵਿੱਚ 35 ਵਿਦਿਆਰਥੀ ਨੇ ਭਾਗ ਲਿਆ ਸੀ। ਜਿਨਾਂ ਵਿੱਚੋਂ 28 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ। ਦੱਸਣਯੋਗ ਹੈ ਕਿ ਇਹ ਨੈਤਿਕ ਸਿੱਖਿਆ ਇਮਤਿਹਾਨ ਸਕੂਲ ਪੱਧਰ ‘ਤੇ ਲਿਆ ਗਿਆ ਸੀ। ਜੋ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੋਨ ਰੋਪੜ – ਨਵਾਂਸ਼ਹਿਰ ਵੱਲੋਂ ਲਿਆ ਗਿਆ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਵਰੇ ਨੂੰ ਸਮਰਪਿਤ ਸੀ। ਇਸ ਵਿੱਚ ਪਹਿਲੇ ਸਥਾਨ ‘ਤੇ ਚੌਥੀ ਜਮਾਤ ਦਾ ਹੋਣਹਾਰ ਵਿਦਿਆਰਥੀ ਹਰਸਾਹਿਬ ਸਿੰਘ , ਦੂਸਰੇ ਸਥਾਨ ‘ਤੇ ਚੌਥੀ ਜਮਾਤ ਦਾ ਵਿਦਿਆਰਥੀ ਅਰਮਾਨ ਸਿੰਘ ਅਤੇ ਤੀਸਰੇ ਸਥਾਨ ‘ਤੇ ਵੀ ਚੌਥੀ ਜਮਾਤ ਦੇ ਹੋਣਹਾਰ ਵਿਦਿਆਰਥੀ ਸੁਖਮਨ ਸਿੰਘ ਨੇ ਪੁਜੀਸ਼ਨ ਹਾਸਿਲ ਕੀਤੀ ਅਤੇ ਵਿਸ਼ੇਸ਼ ਸਰਟੀਫਿਕੇਟ , ਪ੍ਰਸ਼ੰਸਾ ਪੱਤਰ ਅਤੇ ਮੋਮੈਂਟੋ ਆਦਿ ਪ੍ਰਾਪਤ ਕੀਤੇ। ਸਮੂਹ ਸਕੂਲ ਸਟਾਫ ਵੱਲੋਂ ਇਹਨਾਂ ਸਾਰੇ ਹੋਣਹਾਰ ਤੇ ਮਿਹਨਤੀ ਵਿਦਿਆਰਥੀਆਂ ਨੂੰ ਅਤੇ ਇਹਨਾਂ ਦੇ ਮਾਤਾ – ਪਿਤਾ ਨੂੰ ਬਹੁਤ ਬਹੁਤ ਵਧਾਈ ਦਿੱਤੀ। ਇਸ ਮੌਕੇ ਸਕੂਲ ਮੁਖੀ ਮੈਡਮ ਅਮਨਪ੍ਰੀਤ ਕੌਰ , ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ , ਮਾਸਟਰ ਸ਼ਾਮ ਲਾਲ , ਮਾਸਟਰ ਅਮਨਦੀਪ ਸਿੰਘ , ਹਰਪ੍ਰੀਤ ਸਿੰਘ , ਦਲਜੀਤ ਸਿੰਘ , ਜਸਵੀਰ ਸਿੰਘ , ਸਕੂਲ ਦੇ ਹੋਣਹਾਰ ਵਿਦਿਆਰਥੀ ਤੇ ਸਮੂਹ ਸਟਾਫ਼ ਹਾਜ਼ਰ ਸੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



